IMG-LOGO
ਹੋਮ ਪੰਜਾਬ, ਰਾਸ਼ਟਰੀ, ਸ਼ੰਭੂ ਸਰਹੱਦ 'ਤੇ ਇਕ ਕਿਸਾਨ ਨੇ ਨਿਗਲੀ ਸਲਫਾਸ, ਹਾਲਤ ਨਾਜ਼ੁਕ

ਸ਼ੰਭੂ ਸਰਹੱਦ 'ਤੇ ਇਕ ਕਿਸਾਨ ਨੇ ਨਿਗਲੀ ਸਲਫਾਸ, ਹਾਲਤ ਨਾਜ਼ੁਕ

Admin User - Jan 09, 2025 11:32 AM
IMG

.

ਚੰਡੀਗੜ੍ਹ- ਸ਼ੰਭੂ ਸਰਹੱਦ 'ਤੇ ਚੱਲ ਰਹੇ ਅੰਦੋਲਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ, ਜਿਸ ਦੀ ਪਹਿਚਾਣ ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲੇ ਵਜੋਂ ਹੋਈ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਖਾ ਲਿਆ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੂੰ ਤੁਰੰਤ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲਈ ਰਵਾਨਾ ਹੋ ਗਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.