ਤਾਜਾ ਖਬਰਾਂ
.
ਭਾਰਤ ਨੇ ਬੰਗਲਾਦੇਸ਼ ਦੀ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਵੀਜ਼ੇ ਦੀ ਮਿਆਦ ਵਧਾ ਦਿੱਤੀ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਉਨ੍ਹਾਂ ਦੀ ਹਵਾਲਗੀ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦਾ ਪਾਸਪੋਰਟ ਵੀ ਰੱਦ ਕਰ ਦਿੱਤਾ ਹੈ। ਬੰਗਲਾਦੇਸ਼ ਦੇ ਟ੍ਰਿਬਿਊਨਲ ਨੇ ਹਸੀਨਾ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਬੰਗਲਾਦੇਸ਼ ’ਚ ਹਿੰਸਾਕ ਵਿਦਿਆਰਥੀ ਅੰਦੋਲਨ ਦੇਕਾਰਨ ਪੰਜ ਅਗਸਤ ਨੂੰ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸਰਕਾਰ ਦਾ ਪਤਨ ਹੋ ਗਿਆ ਸੀ। ਤਦੋਂ ਤੋਂ ਉਹ ਭਾਰਤ ’ਚ ਹੀ ਰਹਿ ਰਹੇ ਹਨ। ਸੂਤਰਾਂ ਦੇ ਮੁਤਾਬਕ, ਭਾਰਤ ਨੇ ਬੰਗਲਾਦੇਸ਼ਦੀ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਵੀਜ਼ਾ ਵਧਾ ਦਿੱਤਾ ਹੈ। ਉਨ੍ਹਾਂ ਦੇ ਪਰਵਾਸ ਨੂੰ ਸੁਵਿਧਾਜਨਕ ਬਣਾਉਣ ਲਈ ਇਹ ਤਕਨੀਕੀ ਵਿਸਥਾਰ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹਸੀਨਾ ਨੂੰ ਸ਼ਰਨ ਨਹੀਂ ਦਿੱਤੀ ਗਈ। ਜਦਕਿ ਇਕ ਸੂਤਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਕਰੜੀ ਸੁਰੱਖਿਆ ’ਚ ਦਿੱਲੀ ’ਚ ਇਕ ਸੁਰੱਖਿਅਤ ਮਕਾਨ ’ਚ ਰਹਿ ਰਹੇ ਹਨ । ਬੰਗਲਾਦੇਸ਼ ਦੀ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤ੍ਰਿਮ ਸਰਕਾਰ ਨੇ 23 ਦਸੰਬਰ ਨੂੰ ਹਸੀਨਾ ਦੀ ਹਵਾਲਗੀ ਲਈ ਰਸਮੀ ਮੰਗ ਕੀਤੀ ਸੀ। ਬੰਗਲਾਦੇਸ਼ੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਹਸੀਨਾ ਨੂੰ 2024 ’ਚ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੋਕਾਂ ਦੇ ਗਾਇਬ ਹੋਣ ਦੀਆਂ ਘਟਨਾਵਾਂ ’ਚ ਉਨ੍ਹਾਂ ਦੀ ਕਥਿਤ ਸ਼ਮੂਲੀਅਤ ਨਾਲ ਸਬੰਧਤ ਦੋਸ਼ਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਨ੍ਹਾਂ ਹਿੰਸਕ ਪ੍ਰਦਰਸ਼ਨਾਂ 'ਚ 500 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਸੀ।
Get all latest content delivered to your email a few times a month.