ਤਾਜਾ ਖਬਰਾਂ
.
ਚੰਡੀਗੜ੍ਹ- ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ 28 ਫਰਵਰੀ ਤੋਂ 19 ਮਾਰਚ ਦਰਮਿਆਨ ਹੋਣਗੀਆਂ। ਇਸ ਦੇ ਨਾਲ ਹੀ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 27 ਫਰਵਰੀ ਤੋਂ 2 ਅਪ੍ਰੈਲ ਤੱਕ ਲਈਆਂ ਜਾਣਗੀਆਂ। ਇਹ ਐਲਾਨ ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਜੈ ਚੋਪੜਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਵਿੱਚ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਕਰੀਬ 5 ਲੱਖ ਉਮੀਦਵਾਰ ਬੈਠਣਗੇ। ਬੋਰਡ ਵੱਲੋਂ ਪ੍ਰੀਖਿਆਵਾਂ ਲਈ 1500 ਤੋਂ ਵੱਧ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਅਜੇ ਚੋਪੜਾ ਨੇ ਦੱਸਿਆ ਹੈ ਕਿ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਅਤੇ ਡੀ.ਐੱਲ.ਐੱਡ ਪਹਿਲਾ ਅਤੇ ਦੂਜਾ ਸਾਲ-2022 (ਮੁੜ-ਅਪੀਅਰ) ਦੀਆਂ ਪ੍ਰੀਖਿਆਵਾਂ 27 ਫਰਵਰੀ, 2025 ਤੋਂ ਲਈਆਂ ਜਾਣਗੀਆਂ। ਪ੍ਰੀਖਿਆਵਾਂ ਦੀ ਡੇਟ ਸ਼ੀਟ ਬੋਰਡ ਦੀ ਅਧਿਕਾਰਤ ਵੈੱਬਸਾਈਟ www.bseh.org.in 'ਤੇ ਅਪਲੋਡ ਕਰ ਦਿੱਤੀ ਗਈ ਹੈ।
Get all latest content delivered to your email a few times a month.