ਤਾਜਾ ਖਬਰਾਂ
.
ਚੰਡੀਗੜ੍ਹ, 9 ਜਨਵਰੀ- ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਹੁਤੀ ਸਰਦੀ ਹੋਣ ਕਾਰਣ ਸਕੂਲਾਂ ਦੇ ਛੋਟੇ ਬੱਚੇ ਸਕੂਲ ਆਉਣ ਤੋਂ ਗੁਰੇਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਹੂਲਤ ਲਈ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜ਼ੇ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਧੁੰਦ ਕਾਰਨ ਸਕੂਲੀ ਬੱਸਾਂ ਦੇ ਐਕਸੀਡੈਂਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ।
Get all latest content delivered to your email a few times a month.