ਤਾਜਾ ਖਬਰਾਂ
.
ਗੁਰਦਾਸਪੁਰ-ਗੁਰਦਾਸਪੁਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਨੂੰ ਨਵੀਂ ਅਤੇ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਪ੍ਰਸ਼ਾਸਕੀ ਮਨਜ਼ੂਰੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ ਲੰਮੀ ਇਹ ਸੜਕ 12 ਫੁੱਟ ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ ਅਤੇ ਇਸ ਸਾਰੇ ਪ੍ਰੋਜੈਕਟ ਉੱਪਰ ਕੁੱਲ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, ਧਾਰੀਵਾਲ ਸੜਕ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਚੇਅਰਮੈਨ ਅਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
Get all latest content delivered to your email a few times a month.