ਤਾਜਾ ਖਬਰਾਂ
.
ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ 28 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਨੌਜਵਾਨ ਸਿਰਫ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਮੋਗਾ ਦੇ ਰਹਿਣ ਵਾਲੇ ਨੌਜਵਾਨ ਦਾ ਤਿੰਨ ਸਾਲ ਪਹਿਲਾ ਵਿਆਹ ਹੋਇਆ ਸੀ। ਉਨ੍ਹਾਂ ਨੇ ਪੈਸੇ ਲਗਾ ਕੇ ਪਤਨੀ ਨੂੰ ਕੈਨੇਡਾ ਭੇਜਿਆ ਸੀ। ਇਸ ਦੌਰਾਨ ਬਾਅਦ ਨੌਜਵਾਨ ਵੀ ਕੈਨੇਡਾ ਚਲਾ ਗਿਆ ਸੀ ਤੇ ਪਤਨੀ ਨੇ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਅਸੀਂ ਉਸ ਦੀ ਪਤਨੀ ਨੂੰ ਪੜ੍ਹਾਈ ਲਈ ਸਾਰਾ ਖਰਚਾ ਕਰਕੇ ਕੈਨੇਡਾ ਭੇਜਿਆ ਸੀ।
Get all latest content delivered to your email a few times a month.