ਤਾਜਾ ਖਬਰਾਂ
.
ਸੰਯੁਕਤ ਕਿਸਾਨ ਮੋਰਚਾ (SKM) ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਸਬੰਧੀ ਅੱਜ ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨੂੰ ਲੈ ਕੇ ਖਨੌਰੀ ਬਾਰਡਰ 'ਤੇ ਪਹੁੰਚੇਗੀ। ਇੱਥੇ ਐਸਕੇਐਮ ਵੱਲੋਂ ਅੰਦੋਲਨ ਚਲਾ ਰਹੇ ਆਗੂਆਂ ਸਰਵਣ ਪੰਧੇਰ ਅਤੇ ਡੱਲੇਵਾਲ ਤੋਂ ਸਮਰਥਨ ਲਈ ਸਹਿਮਤੀ ਲਈ ਜਾਵੇਗੀ। ਮਹਾਪੰਚਾਇਤ ਦੌਰਾਨ ਕਿਹਾ ਗਿਆ ਕਿ ਸਾਰੇ ਕਿਸਾਨ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹਨ।
ਇਸ ਤੋਂ ਇਲਾਵਾ ਐੱਸਕੇਐੱਮ ਵੱਲੋਂ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।
Get all latest content delivered to your email a few times a month.