ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰ ਰਹੇ ਹਨ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਸੁਖਬੀਰ ਬਾਦਲ ਵੀ ਪਹੁੰਚ ਗਏ ਹਨ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਹੋਵੇਗੀ। ਡਾਕਟਰ ਦਲਜੀਤ ਸਿੰਘ ਚੀਮਾ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਚੁੱਕੇ ਹਨ। ਜਦੋਂਕਿ ਇਸ ਤੋਂ ਬਾਅਦ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਪੱਸ਼ਟ ਕੀਤਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ।
Get all latest content delivered to your email a few times a month.