ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਵਿੱਚ 40 ਸਾਲਾਂ ਬਾਅਦ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਖ਼ਤਮ ਕਰਨ ਦਾ ਮਾਮਲਾ ਗਰਮਾਇਆ ਹੋਇਆ ਹੈ। ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਪਹੁੰਚੇ। ਇਨ੍ਹਾਂ ਆਗੂਆਂ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਭਜਨ ਸਿੰਘ ਈਟੀਓ ਸਮੇਤ ਕਈ ਹੋਰ ਆਗੂ ਸ਼ਾਮਲ ਹਨ। ਉਨ੍ਹਾਂ ਦਾ ਸਪੱਸ਼ਟ ਕਹਿਣਾ ਹੈ ਕਿ ਅਜਿਹੇ ਛੋਟੇ-ਛੋਟੇ ਫੈਸਲੇ ਲੈ ਕੇ ਕੇਂਦਰ, ਪੰਜਾਬ 'ਤੇ ਚੰਡੀਗੜ੍ਹ ਦਾ ਅਧਿਕਾਰ ਕਮਜ਼ੋਰ ਕਰ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Get all latest content delivered to your email a few times a month.