ਤਾਜਾ ਖਬਰਾਂ
.
ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ (10 ਜਨਵਰੀ) ਨੂੰ ਇੱਕ ਜੌਹਰੀ ਦੀ ਸਿਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਕਤ ਵਿਅਕਤੀ ਆਪਣੇ ਲੜਕੇ, ਜੀਜਾ ਅਤੇ ਪਰਿਵਾਰਕ ਮੈਂਬਰਾਂ ਨਾਲ ਮ੍ਰਿਤਕ ਦੀ ਦੁਕਾਨ 'ਤੇ ਪੈਸਿਆਂ ਦੇ ਲੈਣ-ਦੇਣ ਲਈ ਆਇਆ ਸੀ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਘਰ ਜਾ ਕੇ ਪਿਸਤੌਲ ਲੈ ਆਇਆ, ਤੇ ਉਸ ਨੇ ਫਿਰ ਬਹਿਸ ਕੀਤੀ ਅਤੇ ਗਲੀ ਵਿੱਚ ਆ ਕੇ ਜੌਹਰੀ ਨੂੰ ਗੋਲੀ ਮਾਰ ਦਿੱਤੀ। ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਵਜੋਂ ਹੋਈ ਹੈ।ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ 'ਚ ਦੋਸ਼ੀ ਗੋਲੀ ਮਾਰ ਕੇ ਭੱਜਦਾ ਨਜ਼ਰ ਆ ਰਿਹਾ ਹੈ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲੀਸ ਅਨੁਸਾਰ ਜਸਦੀਪ ਸਿੰਘ ਚੰਨ ਅਤੇ ਸਿਮਰਨਪਾਲ ਸਿੰਘ ਦੋਵੇਂ ਦੋਸਤ ਸਨ। ਦੋਵੇਂ ਸੁਨਿਆਰੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਇੱਕ ਦੂਜੇ ਕੋਲ ਆਉਣਾ-ਜਾਣਾ ਸੀ। ਸਿਮਰਨਪਾਲ ਸਿੰਘ ਦੀ ਟਾਹਲੀਵਾਲਾ ਬਾਜ਼ਾਰ ਵਿੱਚ ਜੈਪਾਲ ਜਵੈਲਰ ਦੇ ਨਾਂ ’ਤੇ ਦੁਕਾਨ ਹੈ। ਸ਼ੁੱਕਰਵਾਰ ਦੁਪਹਿਰ ਨੂੰ ਜਸਦੀਪ ਸਿੰਘ ਆਪਣੇ ਲੜਕੇ ਅਤੇ ਪਰਿਵਾਰ ਸਮੇਤ ਸਿਮਰਨਪਾਲ ਸਿੰਘ ਦੀ ਦੁਕਾਨ 'ਤੇ ਲੈਣ-ਦੇਣ ਲਈ ਗਿਆ ਸੀ।
ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਵਧਣ ਤੋਂ ਬਾਅਦ ਜਸਦੀਪ ਸਿੰਘ ਉਥੋਂ ਚਲਾ ਗਿਆ। 3 ਵਜੇ ਉਹ ਫਿਰ ਸਿਮਰਨਪਾਲ ਸਿੰਘ ਦੀ ਦੁਕਾਨ 'ਤੇ ਆਇਆ ਅਤੇ ਉਸ ਨਾਲ ਬਹਿਸ ਕਰਨ ਲੱਗਾ। ਦੋਨੋਂ ਬਹਿਸ ਕਰਦੇ ਹੋਏ ਦੁਕਾਨ ਦੇ ਬਾਹਰ ਗਲੀ ਵਿੱਚ ਆ ਗਏ। ਇਸ ਦੌਰਾਨ ਜਸਦੀਪ ਸਿੰਘ ਨੇ ਪਿਸਤੌਲ ਕੱਢ ਕੇ ਸਿਮਰਨਪਾਲ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਅਤੇ ਉਹ ਗਲੀ ਵਿੱਚ ਡਿੱਗ ਪਿਆ। ਇਸ ਤੋਂ ਬਾਅਦ ਇਕ ਵਿਅਕਤੀ ਨੇ ਦੋਸ਼ੀ ਜਸਦੀਪ ਸਿੰਘ ਚੰਨ ਨੂੰ ਫੜ ਲਿਆ, ਜਿਸ ਕਾਰਨ ਉਹ ਡਰ ਗਿਆ ਅਤੇ ਭੱਜ ਗਿਆ। ਸਿਮਰਨਪਾਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਤੋਂ ਬਾਅਦ ਸਾਰੇ ਦੁਕਾਨਦਾਰ ਮੌਕੇ 'ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਐਸਪੀ ਐਚਐਸ ਰੰਧਾਵਾ ਨੇ ਦੱਸਿਆ ਕਿ ਮੁਲਜ਼ਮ ਨੇ ਗੁੱਸੇ ਵਿੱਚ ਆ ਕੇ ਇਹ ਕਦਮ ਚੁੱਕਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
Get all latest content delivered to your email a few times a month.