ਤਾਜਾ ਖਬਰਾਂ
ਲੁਧਿਆਣਾ- ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪੁੱਤਰ ਵਿਸ਼ਵਾਸ ਬੱਸੀ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ ।
ਉਨ੍ਹਾਂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ । ਇੱਥੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਮਸ਼ਾਨਘਾਟ ਵਿਖੇ ਪੁੱਜ ਕੇ ਸ਼ਰਧਾਂਜਲੀ ਦਿੱਤੀ। ਦੂਜੇ ਪਾਸੇ ਲੁਧਿਆਣਾ ਦੀ ਪੌਸ਼ ਮੰਡੀ ਘੁਮਾਰ ਮੰਡੀ ਨੂੰ ਬੰਦ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ।
ਡੀਸੀਪੀ ਜਸਕਿਰਨ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ। ਨੌਕਰ ਨੇ ਦੱਸਿਆ ਕਿ ਹਥਿਆਰ ਤੋਂ ਇੱਕ ਹੀ ਫਾਇਰ ਹੋਇਆ ਸੀ। ਵਿਧਾਇਕ ਦੀ ਮੌਤ ਕਿਨ੍ਹਾਂ ਹਾਲਾਤਾਂ 'ਚ ਹੋਈ, ਇਹ ਕਹਿਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਡਿਪਰੈਸ਼ਨ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।
ਡੀਐਮਸੀ ਹਸਪਤਾਲ ਦੇ ਡਾਕਟਰਾਂ ਦੇ ਬੋਰਡ ਵੱਲੋਂ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਸੂਤਰਾਂ ਮੁਤਾਬਕ ਗੋਲੀ ਗੋਗੀ ਦੇ ਸੱਜੇ ਪਾਸੇ ਤੋਂ ਵੜ ਕੇ ਖੱਬੇ ਪਾਸੇ ਤੋਂ ਬਾਹਰ ਨਿਕਲ ਗਈ।
Get all latest content delivered to your email a few times a month.