ਤਾਜਾ ਖਬਰਾਂ
.
ਅੰਮ੍ਰਿਤਸਰ- ਅੰਮ੍ਰਿਤਸਰ ਪੁਲਸ ਨੇ ਸਰਪੰਚ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ 8 ਜਨਵਰੀ ਨੂੰ ਵਾਪਰੀ ਸੀ, ਜਦੋਂ ਕਥਿਤ ਦੋਸ਼ੀ ਰਵਿੰਦਰ ਸਿੰਘ ਨੇ ਨਿੱਜੀ ਰੰਜਿਸ਼ ਦੇ ਚੱਲਦਿਆਂ ਸਰਪੰਚ ਸਵਿੰਦਰ ਸਿੰਘ ਦੀ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ ਸਨ।
ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਕੱਥੂਨਗਲ ਥਾਣਾ ਇੰਚਾਰਜ ਖੁਸ਼ਬੂ ਸ਼ਰਮਾ ਨੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮ ਦਾ ਗਠਨ ਕੀਤਾ। ਤਕਨੀਕੀ ਸਹਾਇਤਾ ਅਤੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਟੀਮ ਨੇ ਦੋਸ਼ੀ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਚਾਟੀਵਿੰਡ ਲੇਹਲ ਦਾ ਰਹਿਣ ਵਾਲਾ ਹੈ।
ਪੁਲੀਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਰਿਵਾਲਵਰ ਅਤੇ ਇੱਕ ਬੰਦੂਕ ਬਰਾਮਦ ਕਰ ਲਈ ਹੈ। ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ। ਪੁਲਿਸ ਮਾਮਲੇ ਦੀ ਸਾਰੇ ਪਹਿਲੂਆਂ 'ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅਸਲਾ ਐਕਟ ਦੀ ਧਾਰਾ 25/27-54-59 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਲਾਕੇ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਚੌਕਸ ਹੈ।
Get all latest content delivered to your email a few times a month.