ਤਾਜਾ ਖਬਰਾਂ
ਚੈਪੀਅਨਸ ਟਰੋਫੀ ਤੋਂ ਪਹਿਲਾ ਬੰਗਲਾਦੇਸ਼ ਦੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈਲਈ ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ ਇਕਬਾਲ ਨੇ ਫਿਰ ਤੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੇ ਆਪਣੇ ਕਰੀਅਰ ਨੂੰ ਅਲਵਿਦਾ ਕਿਹਾ ਹੈ। ਤਮੀਮ ਨੇ ਵੀ ਜੁਲਾਈ 2023 'ਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ ਪਰ 24 ਘੰਟਿਆਂ ਦੇ ਅੰਦਰ ਆਪਣਾ ਫੈਸਲਾ ਬਦਲ ਲਿਆ।
ਤਮੀਮ ਨੇ ਹਾਲ ਹੀ 'ਚ ਰਾਸ਼ਟਰੀ ਚੋਣ ਪੈਨਲ ਨਾਲ ਮੁਲਾਕਾਤ ਕੀਤੀ ਸੀ। ਆਈਸੀਸੀ ਚੈਂਪੀਅਨਜ਼ ਟਰਾਫੀ ਲਈ ਟੀਮ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਉਹ ਸੰਨਿਆਸ ਲੈ ਗਿਆ ਸੀ।
ਤਮੀਮ ਨੇ ਸਤੰਬਰ 2023 ਵਿੱਚ ਬੰਗਲਾਦੇਸ਼ ਲਈ ਆਪਣਾ ਆਖਰੀ ਮੈਚ ਖੇਡਿਆ ਸੀ। ਉਸਨੇ ਫਰਵਰੀ 2007 ਵਿੱਚ ਜ਼ਿੰਬਾਬਵੇ ਦੇ ਖਿਲਾਫ ਇੱਕ ਵਨਡੇ ਮੈਚ ਵਿੱਚ ਆਪਣੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ।
Get all latest content delivered to your email a few times a month.