ਤਾਜਾ ਖਬਰਾਂ
ਹੈਦਰਾਬਾਦ- 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ 'ਚ ਹੋਈ ਭਗਦੜ ਮਾਮਲੇ 'ਚ ਸਾਊਥ ਅਦਾਕਾਰ ਅੱਲੂ ਅਰਜੁਨ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਅਦਾਕਾਰ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਹੁਣ ਉਸ ਨੂੰ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਢਿੱਲ ਮਿਲ ਗਈ ਹੈ।
ਅੱਲੂ ਅਰਜੁਨ ਨੂੰ 13 ਦਸੰਬਰ ਨੂੰ ਸੰਧਿਆ ਥੀਏਟਰ ਭਗਦੜ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਦਿਨ 14 ਦਸੰਬਰ ਨੂੰ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਸ ਨੂੰ ਹਰ ਐਤਵਾਰ ਚਿੱਕੜਪੱਲੀ ਥਾਣੇ ਵਿਚ ਹਾਜ਼ਰ ਹੋਣਾ ਪੈਂਦਾ ਸੀ। ਇਸ ਤੋਂ ਇਲਾਵਾ ਉਸ ਨੂੰ ਵਿਦੇਸ਼ ਜਾਣ ਦੀ ਵੀ ਇਜਾਜ਼ਤ ਨਹੀਂ ਸੀ। ਹੁਣ ਹੈਦਰਾਬਾਦ ਦੀ ਨਾਮਪੱਲੀ ਅਦਾਲਤ ਤੋਂ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਢਿੱਲ ਦਿੱਤੀ ਗਈ ਹੈ। ਅਭਿਨੇਤਾ ਹੁਣ ਵਿਦੇਸ਼ ਯਾਤਰਾ ਕਰ ਸਕਣਗੇ, ਅਤੇ ਉਨ੍ਹਾਂ ਨੂੰ ਹਰ ਹਫ਼ਤੇ ਹਾਜ਼ਰੀ ਨਹੀਂ ਲਗਾਉਣੀ ਪਵੇਗੀ।
ਐਤਵਾਰ ਨੂੰ ਪੇਸ਼ ਹੋਣ ਤੋਂ ਪਹਿਲਾਂ, ਅੱਲੂ ਅਰਜੁਨ ਦੀ ਕਾਨੂੰਨੀ ਟੀਮ ਨੇ ਅਦਾਲਤ ਨੂੰ ਸ਼ਰਤਾਂ 'ਤੇ ਛੋਟ ਦੇਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਜ ਮਨਜ਼ੂਰ ਕਰ ਲਿਆ ਹੈ। ਕਾਨੂੰਨੀ ਟੀਮ ਨੇ ਰਿਆਇਤਾਂ ਲਈ ਅਦਾਕਾਰ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਸੀ।
Get all latest content delivered to your email a few times a month.