ਤਾਜਾ ਖਬਰਾਂ
.
ਨਵੀ ਦਿੱਲੀ- ਬਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ 20 ਜਨਵਰੀ ਨੂੰ ਅਮਰੀਕਾ ਦੌਰੇ 'ਤੇ ਜਾ ਰਹੇ ਹਨ। ਇਸ ਦੌਰਾਨ ਉਹ ਇੱਥੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਦੀ ਆਯੋਜਨ ਕਮੇਟੀ ਨੇ ਇਸ ਦੇ ਲਈ ਭਾਰਤ ਨੂੰ ਸੱਦਾ ਭੇਜਿਆ ਹੈ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਐਕਸ 'ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ। ਇਸ ਦੌਰਾਨ ਜੈਸ਼ੰਕਰ ਟਰੰਪ ਪ੍ਰਸ਼ਾਸਨ 'ਚ ਸ਼ਾਮਲ ਹੋਣ ਵਾਲੇ ਮੰਤਰੀਆਂ ਅਤੇ ਹੋਰ ਦੇਸ਼ਾਂ ਦੇ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੇ ਹਨ।
ਦੱਸ ਦੇਈਏ ਕਿ ਉਨ੍ਹਾਂ ਨੇ ਕਮਲਾ ਹੈਰਿਸ ਨੂੰ ਹਰਾ ਕੇ ਰਾਸ਼ਟਰਪਤੀ ਦੀ ਚੋਣ ਜਿੱਤੀ ਹੈ। ਚੋਣਾਂ ਵਿੱਚ ਡੋਨਾਲਡ ਟਰੰਪ ਨੂੰ 312 ਇਲੈਕਟੋਰਲ ਵੋਟਾਂ ਮਿਲੀਆਂ, ਜਦਕਿ ਕਮਲਾ ਹੈਰਿਸ ਨੂੰ ਸਿਰਫ਼ 226 ਵੋਟਾਂ ਮਿਲੀਆਂ। ਚੋਣ ਜਿੱਤਣ ਲਈ ਉਮੀਦਵਾਰ ਨੂੰ 270 ਇਲੈਕਟੋਰਲ ਵੋਟਾਂ ਦੀ ਲੋੜ ਹੁੰਦੀ ਹੈ।
ਰਾਸ਼ਟਰਪਤੀ ਟਰੰਪ 20 ਜਨਵਰੀ ਸੋਮਵਾਰ ਨੂੰ ਦੁਪਹਿਰ 12 ਵਜੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਸਹੁੰ ਚੁੱਕਣਗੇ। ਇਸ ਦੌਰਾਨ ਅਮਰੀਕੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਜੌਨ ਰੌਬਰਟਸ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। 21ਵੀਂ ਸਦੀ 'ਚ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਅਮਰੀਕੀ ਰਾਸ਼ਟਰਪਤੀ ਛੁੱਟੀ ਵਾਲੇ ਦਿਨ ਅਹੁਦੇ ਦੀ ਸਹੁੰ ਚੁੱਕੇਗਾ। ਟਰੰਪ ਤੋਂ ਇਲਾਵਾ ਜੇਡੀ ਵਾਂਸ ਨੂੰ ਉਪ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ ਜਾਵੇਗੀ। ਆਮ ਤੌਰ 'ਤੇ ਰਾਸ਼ਟਰਪਤੀ ਦੇ ਸਾਹਮਣੇ ਉਪ ਰਾਸ਼ਟਰਪਤੀ ਨੂੰ ਸਹੁੰ ਚੁਕਾਈ ਜਾਂਦੀ ਹੈ।
Get all latest content delivered to your email a few times a month.