ਤਾਜਾ ਖਬਰਾਂ
ਅਗਲੇ ਮਹੀਨੇ ਸ਼ੁਰੂ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਬੰਗਲਾਦੇਸ਼ ਅਤੇ ਅਫਗਾਨਿਸਤਾਨ ਦੀਆਂ ਟੀਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਸਾਬਕਾ ਕਪਤਾਨ ਸ਼ਾਕਿਬ ਅਲ ਹਸਨ ਅਤੇ ਲਿਟਨ ਦਾਸ ਨੂੰ ਐਤਵਾਰ ਨੂੰ ਜਾਰੀ ਕੀਤੀ ਗਈ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਆਲਰਾਊਂਡਰ ਅਫੀਫ ਹੁਸੈਨ, ਤੇਜ਼ ਗੇਂਦਬਾਜ਼ ਸ਼ਰੀਫੁਲ ਇਸਲਾਮ ਅਤੇ ਹਸਨ ਮਹਿਮੂਦ ਵੀ ਟੀਮ 'ਚ ਜਗ੍ਹਾ ਨਹੀਂ ਬਣਾ ਸਕੇ ਹਨ।
37 ਸਾਲਾ ਸ਼ਾਕਿਬ ਅਲ ਹਸਨ ਨੂੰ ਗੈਰ-ਕਾਨੂੰਨੀ ਗੇਂਦਬਾਜ਼ੀ ਐਕਸ਼ਨ ਕਾਰਨ ਕੌਮਾਂਤਰੀ ਅਤੇ ਘਰੇਲੂ ਕ੍ਰਿਕਟ 'ਚ ਗੇਂਦਬਾਜ਼ੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਹ ਪਿਛਲੇ ਮਹੀਨੇ ਇੰਗਲੈਂਡ ਦੀ ਲੌਫਬਰੋ ਯੂਨੀਵਰਸਿਟੀ ਵਿੱਚ ਆਪਣੇ ਗੇਂਦਬਾਜ਼ੀ ਐਕਸ਼ਨ ਦੇ ਇੱਕ ਟੈਸਟ ਵਿੱਚ ਫੇਲ ਹੋ ਗਿਆ ਸੀ ਅਤੇ ਹਾਲ ਹੀ ਵਿੱਚ ਚੇਨਈ ਵਿੱਚ ਕਰਵਾਏ ਗਏ ਦੂਜੇ ਸੁਤੰਤਰ ਟੈਸਟ ਵਿੱਚ ਵੀ ਉਸਦਾ ਗੇਂਦਬਾਜ਼ੀ ਐਕਸ਼ਨ ਨਕਾਰਾਤਮਕ ਪਾਇਆ ਗਿਆ ਸੀ।
ਚੈਂਪੀਅਨਸ ਟਰਾਫੀ 19 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਬੰਗਲਾਦੇਸ਼ ਦੀ ਟੀਮ ਆਪਣਾ ਪਹਿਲਾ ਮੈਚ 20 ਫਰਵਰੀ ਨੂੰ ਭਾਰਤੀ ਟੀਮ ਨਾਲ ਖੇਡੇਗੀ। ਟੀਮ 20 ਫਰਵਰੀ ਨੂੰ ਨਿਊਜ਼ੀਲੈਂਡ ਅਤੇ 27 ਫਰਵਰੀ ਨੂੰ ਪਾਕਿਸਤਾਨ ਖਿਲਾਫ ਮੈਚ ਖੇਡੇਗੀ।
Get all latest content delivered to your email a few times a month.