ਤਾਜਾ ਖਬਰਾਂ
.
ਮੇਲਾ ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਤਮਸਤਕ ਹੋਏ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਜ਼ਿਲ੍ਹੇ ਦੀ ਲੀਡਰਸ਼ਿਪ ਵੀ ਹਾਜ਼ਰ ਰਹੀ।
ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਉਹ ਸ੍ਰੀ ਦਰਬਾਰ ਸਾਹਿਬ ਮੇਲਾ ਮਾਘੀ ਸਬੰਧੀ ਨਤਮਸਤਕ ਹੋਣ ਲਈ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁਕੱਦਸ ਜਗ੍ਹਾ ਦੀ ਵਿਸੇਸ਼ ਮਹਾਨਤਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਸਬੰਧੀ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ। ਹਰ ਇਕ ਪੰਜਾਬ ਵਾਸੀ ਇਸ ਗੱਲ ਤੋਂ ਪ੍ਰੇਸ਼ਾਨ ਹਨ। ਮੇਲਾ ਮਾਘੀ ਤੇ ਕਾਨਫਰੰਸ ਨਾ ਕਰਨ ਦੇ ਸਵਾਲ ਦੇ ਮਾਮਲੇ 'ਚ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਸ਼ਹੀਦੀ ਦਿਹਾੜਿਆਂ ਉਤੇ ਕਾਨਫਰੰਸ ਨਾ ਕਰਨ ਦੇ ਫੈਸਲੇ ਤਹਿਤ ਉਹ ਸ਼ਹੀਦੀ ਜੋੜ ਮੇਲਿਆਂ ਉਤੇ ਕਾਨਫਰੰਸ ਨਹੀਂ ਕਰਦੇ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਬੰਧੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਪਾੜਣਾ ਚਾਹੁੰਦੀ ਹੈ ਅਤੇ ਕਿਸਾਨਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।
Get all latest content delivered to your email a few times a month.