ਤਾਜਾ ਖਬਰਾਂ
.
ਨਵੀਂ ਦਿੱਲੀ- ਭਾਰਤ ਨੇ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਦੱਸ ਦੇਈਏ ਕੀ ਇਸ ਤੋਂ ਪਹਿਲਾਂ ਐਤਵਾਰ ਨੂੰ ਬੰਗਲਾਦੇਸ਼ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ। ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਬੁਲਾਇਆ ਸੀ ਅਤੇ ਬੀਐਸਐਫ ਵੱਲੋਂ ਕੀਤੀ ਜਾ ਰਹੀ ਕੰਡਿਆਲੀ ਤਾਰ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।
ਬੰਗਲਾਦੇਸ਼ ਨੇ ਦੋਸ਼ ਲਗਾਇਆ ਹੈ ਕਿ ਭਾਰਤ ਦੁਵੱਲੇ ਸਮਝੌਤੇ ਦੀ ਉਲੰਘਣਾ ਕਰਕੇ ਸਰਹੱਦ 'ਤੇ ਪੰਜ ਥਾਵਾਂ 'ਤੇ ਵਾੜ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੰਗਲਾਦੇਸ਼ ਦੀ ਸਰਕਾਰੀ ਸਮਾਚਾਰ ਏਜੰਸੀ ਬੀਐੱਸਐੱਸ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨਰ ਨੇ ਇਸ ਮੁੱਦੇ 'ਤੇ ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਜਸ਼ਿਮ ਉੱਦੀਨ ਨਾਲ ਗੱਲ ਕੀਤੀ।
ਹਾਲਾਂਕਿ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਇਸ ਮਾਮਲੇ 'ਚ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਭਾਰਤੀ ਹਾਈ ਕਮਿਸ਼ਨਰ ਨੇ ਬੈਠਕ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਸੁਰੱਖਿਆ ਦੇ ਮੁੱਦੇ 'ਤੇ ਵਾੜ ਲਗਾਉਣ ਲਈ ਸਹਿਮਤ ਹੋਏ ਹਨ। ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ (ਬੀ.ਐੱਸ.ਐੱਫ. ਅਤੇ ਬੀ.ਜੀ.ਬੀ.) ਨੇ ਵੀ ਇਸ ਮੁੱਦੇ 'ਤੇ ਗੱਲਬਾਤ ਕੀਤੀ ਹੈ।
Get all latest content delivered to your email a few times a month.