ਤਾਜਾ ਖਬਰਾਂ
.
ਅਜਨਾਲਾ -ਲੋਹੜੀ ਦੇ ਤਿਉਹਾਰ ਮੌਕੇ ਅੱਜ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ ਇਕ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ, ਜਦਕਿ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਵਲ ਹਸਪਤਾਲ ਅਜਨਾਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦਾ ਪੁੱਤਰ ਪਵਨਦੀਪ ਸਿੰਘ ਅਜਨਾਲਾ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਪਿੰਡ ਉਗਰ ਔਲਖ ਨਜ਼ਦੀਕ ਅਚਾਨਕ ਚਾਈਨਾ ਡੋਰ ਨਾਲ ਉਸਦੇ ਗਲੇ ਆ ਲਿਪਟ ਗਈ ਅਤੇ ਉਸਦਾ ਕੱਟਿਆ ਗਿਆ, ਜਿਸ ਕਾਰਨ ਉਹ ਜਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੰਜਾਬ 'ਚ ਚਾਈਨਾ ਡੋਰ 'ਤੇ ਪਾਬੰਦੀ ਦੇ ਬਾਵਜੂਦ ਲੋਕ ਇਸਦਾ ਇਸਤੇਮਾਲ ਕਰ ਰਹੇ ਹਨ ਅਤੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ।
Get all latest content delivered to your email a few times a month.