IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ...

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

Admin User - Jan 13, 2025 06:55 PM
IMG

.

ਚੰਡੀਗੜ੍ਹ, 13 ਜਨਵਰੀ-ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024, 14.12.2024 ਅਤੇ 24.12.2024 ਦੇ ਇਸ਼ਤਿਹਾਰ ਅਧੀਨ ਜਿੰਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੈ।

ਇਛੁੱਕ ਬਿਨੈਕਾਰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਆਪਣਾ ਬਿਨੈ-ਪੱਤਰ 15 ਮਾਰਚ, 2025 ਨੂੰ ਸ਼ਾਮ 5:00 ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ।

ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ 'ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.