ਤਾਜਾ ਖਬਰਾਂ
.
ਜਲੰਧਰ ਵਿੱਚ ਡੀਸੀ ਦਫ਼ਤਰ ਦੇ ਕਰਮਚਾਰੀਆਂ ਨੇ 3 ਦਿਨਾਂ ਲਈ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ 15 ਜਨਵਰੀ ਤੋਂ 17 ਜਨਵਰੀ ਤੱਕ ਦਫ਼ਤਰ ਵਿੱਚ ਕੋਈ ਕੰਮ ਨਹੀਂ ਹੋਵੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਾਫ਼ੀ ਸਮੇਂ ਤੋਂ ਡੀ.ਸੀ. ਦਫ਼ਤਰ ਵਿੱਚ ਮੁਲਾਜ਼ਮਾਂ ਦੀਆਂ ਵਿਭਾਗੀ ਮੰਗਾਂ ਸਬੰਧੀ ਪੱਤਰ ਲਿਖਿਆ ਗਿਆ ਸੀ ਅਤੇ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਸੀ, ਪਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਨੂੰ ਉਹਨਾਂ ਨੂੰ ਕੰਮ ਬੰਦ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਪ੍ਰੈਸ ਨੂੰ ਇਹ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸੂਬਾ ਵਿੱਤ ਸਕੱਤਰ ਕਰਨਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਉਹਨਾਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਿਸ ਕਾਰਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਾਰੇ ਸੂਬਾਈ ਅਤੇ ਜ਼ਿਲ੍ਹਾ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਹੜਤਾਲ ਕਰਨ ਦਾ ਫੈਸਲਾ ਲਿਆ।
ਮੁਲਜ਼ਮ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ 15-01-2025 ਤੋਂ 17-01-2025 ਤੱਕ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਅਜਿਹੀ ਸਥਿਤੀ ਵਿੱਚ, ਸਮੂਹ ਐਸਡੀਐਮ ਦਫ਼ਤਰਾਂ, ਸਮੂਹ ਤਹਿਸੀਲਾਂ ਅਤੇ ਉਪ-ਤਹਿਸੀਲਾਂ ਵਿੱਚ ਕੋਈ ਦਫ਼ਤਰੀ ਕੰਮ ਨਹੀਂ ਹੋਵੇਗਾ। ਜੇਕਰ ਸਰਕਾਰ ਇਸ ਸੰਘਰਸ਼ ਕਾਰਨ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ 18-01-2025 ਨੂੰ ਜਥੇਬੰਦੀ ਸੰਘਰਸ਼ ਨੂੰ ਤੇਜ਼ ਕਰੇਗੀ ਅਤੇ ਅਗਲੇ ਐਕਸ਼ਨ ਦਾ ਐਲਾਨ ਕਰੇਗੀ।
Get all latest content delivered to your email a few times a month.