ਤਾਜਾ ਖਬਰਾਂ
.
ਆਸਟਰੇਲੀਆ ਵਿੱਚ ਪੰਜ ਮੈਚਾਂ ਦੀ ਟੈਸਟ ਸੀਰੀਜ਼ ਹਾਰਨ ਤੋਂ ਬਾਅਦ, ਬੀਸੀਸੀਆਈ ਐਕਸ਼ਨ ਵਿੱਚ ਹੈ। ਚੋਣ ਕਮੇਟੀ ਦੇ ਚੇਅਰਮੈਨ ਅਜੀਤ ਅਗਰਕਰ, ਕਪਤਾਨ ਰੋਹਿਤ ਅਤੇ ਮੁੱਖ ਕੋਚ ਗੌਤਮ ਗੰਭੀਰ ਨੇ ਸ਼ਨੀਵਾਰ, 11 ਦਸੰਬਰ ਨੂੰ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ। ਰਿਪੋਰਟਾਂ ਮੁਤਾਬਕ ਆਸਟ੍ਰੇਲੀਆ 'ਚ ਨਿਰਾਸ਼ਾਜਨਕ ਨਤੀਜਿਆਂ ਤੋਂ ਬਾਅਦ BCCI ਖਿਡਾਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਤਿਆਰ ਹੈ।
ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕ੍ਰਿਕਟਰਾਂ ਦੀਆਂ ਪਤਨੀਆਂ ਹੁਣ ਪੂਰੇ ਦੌਰੇ ਦੌਰਾਨ ਉਨ੍ਹਾਂ ਨਾਲ ਨਹੀਂ ਰਹਿ ਸਕਣਗੀਆਂ। 45 ਦਿਨਾਂ ਦੇ ਦੌਰੇ ਦੌਰਾਨ ਕ੍ਰਿਕਟਰ ਦੇ ਪਰਿਵਾਰ ਨੂੰ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਰਹਿਣ ਦੀ ਇਜਾਜ਼ਤ ਹੋਵੇਗੀ। ਨਾਲ ਹੀ, ਹਰੇਕ ਖਿਡਾਰੀ ਨੂੰ ਟੀਮ ਬੱਸ ਰਾਹੀਂ ਸਫਰ ਕਰਨਾ ਹੋਵੇਗਾ। ਵੱਖਰੀ ਯਾਤਰਾ ਦੀ ਇਜਾਜ਼ਤ ਨਹੀਂ ਹੋਵੇਗੀ।
Get all latest content delivered to your email a few times a month.