ਤਾਜਾ ਖਬਰਾਂ
..
ਚੰਡੀਗੜ੍ਹ- ਪੰਜਾਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਦਾ ਐਲਾਨ ਮੰਗਲਵਾਰ ਨੂੰ ਮੁਕਤਸਰ ਵਿੱਚ ਮਾਘੀ ਮੇਲੇ ਵਿੱਚ ਹੋਈ ਸਿਆਸੀ ਕਾਨਫਰੰਸ ਵਿੱਚ ਕੀਤਾ ਗਿਆ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਦੇਸ਼ ਧ੍ਰੋਹ ਦਾ ਦੋਸ਼ ਐਨ.ਐਸ.ਏ. ਲਗਾਇਆ ਗਿਆ ਹੈ। ਪ੍ਰਧਾਨ ਅੰਮ੍ਰਿਤਪਾਲ ਸਿੰਘ ਇਸ ਸਮੇਂ ਜੇਲ੍ਹ ਵਿੱਚ ਹੋਣ ਕਾਰਨ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਂ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ ਇਸ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਤੋਂ ਸਭ ਤੋਂ ਵੱਧ ਨੁਕਸਾਨ ਅਕਾਲੀ ਦਲ (ਬਾਦਲ) ਨੂੰ ਹੋ ਸਕਦਾ ਹੈ। ਜੋ ਹੁਣ ਤੱਕ ਪੰਥਕ ਸਿਆਸਤ ਦਾ ਸਭ ਤੋਂ ਵੱਡਾ ਚਿਹਰਾ ਸੀ ਪਰ ਹੁਣ ਨਵੇਂ ਅਕਾਲੀ ਦਲ ਦੀ ਚੁਣੌਤੀ ਦਾ ਸਾਹਮਣਾ ਕਰੇਗਾ।
Get all latest content delivered to your email a few times a month.