ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਵੱਲੋਂ ਖਰੀਦੀਆਂ ਗਈਆਂ 60 ਨਵੀਆਂ ਬੱਸਾਂ ਮੰਗਲਵਾਰ ਨੂੰ ਚੰਡੀਗੜ੍ਹ ਦੀਆਂ ਸੜਕਾਂ 'ਤੇ ਚੱਲਣ ਲਈ ਤਿਆਰ ਹਨ। ਇਨ੍ਹਾਂ ਬੱਸਾਂ ਦੇ ਸੰਚਾਲਨ ਨਾਲ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹੋਰ ਗੁਆਂਢੀ ਰਾਜਾਂ ਲਈ ਬਿਹਤਰ ਸੰਪਰਕ ਦਾ ਰਾਹ ਪੱਧਰਾ ਹੋਵੇਗਾ। ਕਈ ਨਵੇਂ ਰੂਟ ਸ਼ੁਰੂ ਕੀਤੇ ਜਾਣਗੇ, ਜਿਸ ਦਾ ਸਿੱਧਾ ਲਾਭ ਲੋਕਾਂ ਨੂੰ ਮਿਲੇਗਾ।
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਮੰਗਲਵਾਰ ਨੂੰ ISBT-17 ਵਿਖੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ 60 ਬੱਸਾਂ 31 ਰੂਟਾਂ 'ਤੇ ਚੱਲਣਗੀਆਂ। ਜਿਨ੍ਹਾਂ ਵਿੱਚੋਂ ਕਈ ਨਵੀਆਂ ਹਨ ਅਤੇ ਕੁਝ ਪੁਰਾਣੇ ਰੂਟਾਂ ’ਤੇ ਬੱਸਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਨ੍ਹਾਂ ਰੂਟਾਂ 'ਤੇ ਟਰਾਇਲ ਰਨ ਸਫਲ ਰਹੇ ਹਨ।
ਸੀਟੀਯੂ ਨੇ ਲੰਬੇ ਰੂਟਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਨਵੀਆਂ ਏਸੀ ਬੱਸਾਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਹੈ। ਇਹ ਬੱਸਾਂ ਚੰਡੀਗੜ੍ਹ ਤੋਂ ਕਈ ਪ੍ਰਸਿੱਧ ਸਥਾਨਾਂ ਦੇ ਨਾਲ-ਨਾਲ ਕਈ ਹੋਰ ਨਵੇਂ ਰੂਟਾਂ 'ਤੇ ਚੱਲਣਗੀਆਂ। ਅਧਿਕਾਰੀਆਂ ਮੁਤਾਬਕ ਇਹ ਬੱਸਾਂ ਸਵਾਰੀਆਂ ਨੂੰ ਵਧੇਰੇ ਆਰਾਮ ਤੇ ਸਹੂਲਤਾਂ ਪ੍ਰਦਾਨ ਕਰਨਗੀਆਂ। ਇਨ੍ਹਾਂ ਬੱਸਾਂ ਵਿੱਚ ਆਧੁਨਿਕ ਏਸੀ ਸਿਸਟਮ, ਆਰਾਮਦਾਇਕ ਸੀਟਾਂ ਅਤੇ ਮੋਬਾਈਲ ਚਾਰਜਿੰਗ ਪੋਰਟ ਵਰਗੀਆਂ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਹਰ ਬੱਸ ਵਿੱਚ ਜੀਪੀਐਸ ਟਰੈਕਿੰਗ ਸਿਸਟਮ ਵੀ ਲਗਾਇਆ ਗਿਆ ਹੈ।ਜਿਸ ਨਾਲ ਮੁਸਾਫਰਾਂ ਨੂੰ ਆਉਣ-ਜਾਣ ਲਈ ਬੱਸਾਂ ਦੀ ਅਸਲ ਸਮੇਂ ਦੀ ਸਥਿਤੀ ਦੀ ਜਾਣਕਾਰੀ ਮਿਲੇਗੀ।
Get all latest content delivered to your email a few times a month.