ਤਾਜਾ ਖਬਰਾਂ
.
ਚੰਡੀਗੜ੍ਹ- ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਗਾਇਕ ਰੌਕੀ ਮਿੱਤਲ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ 13 ਦਸੰਬਰ ਨੂੰ ਹਿਮਾਚਲ ਦੇ ਕਸੌਲੀ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਪੀੜਤ ਮਹਿਲਾ ਦਾ ਦੋਸ਼ ਹੈ ਕਿ 7 ਜੁਲਾਈ ਨੂੰ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਰੌਕੀ ਮਿੱਤਲ ਨੇ ਅਦਾਕਾਰਾ ਨਾਲ ਬਲਾਤਕਾਰ ਕੀਤਾ ਸੀ।
ਸਬ ਇੰਸਪੈਕਟਰ ਅਤੇ ਜਾਂਚ ਅਧਿਕਾਰੀ ਧਨਵੀਰ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੀ ਜਾਂਚ ਜਾਰੀ ਹੈ। ਇੱਕ ਵਿਆਹੁਤਾ ਔਰਤ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਸ ਵਿੱਚ ਮੋਹਨ ਲਾਲ ਬਡੋਲੀ ਨੂੰ ਵੀ ਦੋਸ਼ੀ ਪਾਇਆ ਗਿਆ ਹੈ।ਰੇਪ ਦੇ ਦੋਸ਼ 'ਤੇ ਮੋਹਨ ਲਾਲ ਬਡੋਲੀ ਨੇ ਕਿਹਾ ਕਿ ਇਹ ਇਕ ਸਿਆਸੀ ਸਟੰਟ ਹੈ ਅਤੇ ਸਾਰਾ ਮਾਮਲਾ ਝੂਠਾ ਹੈ। ਇਸ ਦਾ ਅਸਲੀਅਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
Get all latest content delivered to your email a few times a month.