ਤਾਜਾ ਖਬਰਾਂ
ਲੁਧਿਆਣਾ 'ਚ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 14 ਜਨਵਰੀ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਇਸ ਤੋਂ ਇਲਾਵਾ ਵਿੱਤ, ਪਲਾਨਿੰਗ ਅਤੇ ਕਰ ਤੇ ਆਬਾਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਰੂਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਅਮਨ ਅਰੋੜਾ ਵੱਲੋਂ ਜਲੰਧਰ, ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਰਨਾਲਾ, ਐਨ.ਆਰ.ਆਈ, ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੋਗਾ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਲਾਲ ਚੰਦ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਟਰਾਸਪੋਰਟ ਅਤੇ ਜੇਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫਾਜ਼ਿਲਕਾ ਵਿਖੇ ਝੰਡਾ ਕੌਮੀ ਝੰਡਾ ਲਹਿਰਾਇਆ ਜਾਵੇਗਾ।
ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹੁਸ਼ਿਆਰਪੁਰ, ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਫਿਰੋਜ਼ਪੁਰ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਟਿਆਲਾ, ਸੈਰ ਸਪਾਟਾ ਅਤੇ ਸਭਿਆਚਾਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੰਮ੍ਰਿਤਸਰ, ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਲੇਰਕੋਟਲਾ, ਖੇਤੀਬਾੜੀ ਅਤੇ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਤਰਨ-ਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
Get all latest content delivered to your email a few times a month.