ਤਾਜਾ ਖਬਰਾਂ
.
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਭਰਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।ਪਹਿਲਾਂ ਵੀ ਕਈ ਨੌਜਵਾਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਲੜਕਾ ਜਗਰੂਪ ਸਿੰਘ ਜੱਗਾ ਉਮਰ ਤਕਰੀਬਨ 24 ਸਾਲ ਜੋ ਬਾਹਰ ਕਿਸੇ ਕੰਪਨੀ ਵਿੱਚ ਕੰਮ ਕਰਦਾ ਹੈ ਜੋ ਲੋਹੜੀ ਵੇਖਣ ਘਰ ਵਿੱਚ ਆਇਆ ਸੀ ਜਿਸ ਨੇ ਅੱਜ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਦੀ ਮੌਤ ਹੋ ਗਈ। ਪਰਿਵਾਰ ਦੇ ਜੀਆਂ ਦਾ ਰੋ ਰੋ ਬੁਰਾ ਹਾਲ ਹੋ ਪਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਅਕਸਰ ਉਸ ਨੂੰ ਨਸ਼ਾ ਕਰਨ ਤੋਂ ਰੋਕਦੇ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਪਰਿਵਾਰ ਦਾ ਜੀਅ ਨਸ਼ੇ ਦੀ ਭੇਟ ਚੜ੍ਹ ਜਾਏਗਾ।
Get all latest content delivered to your email a few times a month.