IMG-LOGO
ਹੋਮ ਪੰਜਾਬ: 🟢 MLA ਮਾਣੂੰਕੇ ਵੱਲੋਂ ਜਗਰਾਉਂ ਵਾਸੀਆਂ ਨੂੰ ਇੱਕ ਹੋਰ ਵੱਡਾ...

🟢 MLA ਮਾਣੂੰਕੇ ਵੱਲੋਂ ਜਗਰਾਉਂ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ# 33 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗਾ ਪੀਣਯੋਗ ਸ਼ੁੱਧ ਪਾਣੀ

Admin User - Jan 15, 2025 05:45 PM
IMG

.

ਜਗਰਾਉ- ਜਗਰਾਉਂ ਸ਼ਹਿਰ ਦੇ ਪਾਣੀ ਵਿੱਚ ਹੈਵੀ ਮੈਟਲ ਆ ਗਿਆ ਹੈ ਅਤੇ ਇਸ ਸਬੰਧੀ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਵੀ ਸੂਚਿਤ ਕੀਤਾ ਗਿਆ ਹੈ ਕਿ ਪਾਣੀ ਵਿੱਚ ਹੈਵੀ ਮੈਟਲ ਕਾਰਨ ਲੋਕਾਂ ਨੂੰ ਪੀਲੀਆ, ਗੈਸਟਰੋ ਅਤੇ ਕੈਂਸਰ ਵਰਗੀਆਂ ਭਿਆਨਕ ਬਿਆਰੀਆਂ ਦਾ ਖਤਰਾ ਹੈ। ਇਸ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ  ਸਰਵਜੀਤ ਕੌਰ ਮਾਣੂੰਕੇ ਨੇ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੂੰ ਮਾਮਲੇ ਦੀ ਪੜਤਾਲ ਕਰਕੇ ਜਗਰਾਉਂ ਵਾਸੀਆਂ ਦੀ ਸਿਹਤ ਦੀ ਰੱਖਿਆ ਲਈ ਪ੍ਰੋਜੈਕਟ ਤਿਆਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਵਿਧਾਇਕਾ ਮਾਣੂੰਕੇ ਨੇ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਦੇਣ ਲਈ 'ਅਮਰੂਤ 2.0' ਤਹਿਤ ਪ੍ਰੋਜੈਕਟ ਤਿਆਰ ਕਰਵਾਕੇ ਪੰਜਾਬ ਸਰਕਾਰ ਅੱਗੇ ਰੱਖਿਆ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੁਰੰਤ ਪ੍ਰਵਾਨ ਕਰਦਿਆਂ ਜਗਰਾਉਂ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਦੇਣ ਲਈ ਲਗਭਗ 33 ਕਰੋੜ ਰੁਪਏ ਜਾਰੀ ਕਰ ਦਿੱਤੇ। ਇਸ ਇਤਿਹਾਸ਼ਕ ਪ੍ਰੋਜੈਕਟ ਨੂੰ ਪ੍ਰਵਾਨ ਕਰਨ ਲਈ ਵਿਧਾਇਕਾ ਮਾਣੂੰਕੇ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪੰਜਾਬ ਦੇ  ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਲੋਕਾਂ ਨੂੰ ਸ਼ੁੱਧ ਪਾਣੀ ਦੇਣ ਲਈ 'ਅਮਰੂਤ 2.0' ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਕੰਪਨੀਆਂ ਨੂੰ ਕੰਮ ਦੀ ਅਲਾਟਮੈਂਟ ਵੀ ਕਰ ਦਿੱਤੀ ਗਈ ਹੈ ਅਤੇ 15 ਦਿਨਾਂ ਤੱਕ ਕੰਮ ਸ਼ੁਰੂ ਹੋ ਜਾਵੇਗਾ।

ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਇਸ 'ਅਮਰੂਤ 2.0' ਪ੍ਰੋਜੈਕਟ ਤਹਿਤ ਅਬੋਹਰ ਬ੍ਰਾਂਚ ਅਖਾੜਾ ਨਹਿਰ ਉਪਰ 21 ਟਿਊਬਵੈਲ ਲਗਾਏ ਜਾਣਗੇ ਅਤੇ 13 ਕਿਲੋ-ਮੀਟਰ ਲੰਮੀ ਪਾਈਪ-ਲਾਈਨ ਰਾਹੀਂ ਜਗਰਾਉਂ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਘਰ-ਘਰ ਪਹੁੰਚਾਉਣ ਲਈ ਸ਼ਹਿਰ ਵਿੱਚ ਪਹਿਲਾਂ ਲੱਗੇ ਟਿਊਬਵੈਲਾਂ ਦੀਆਂ ਪਾਈਪਾਂ ਨਾਲ ਜੋੜਿਆ ਜਾਵੇਗਾ।

 ਮਾਣੂੰਕੇ ਨੇ ਹੋਰ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨੂੰ ਲਗਭਗ ਛੇ ਮਹੀਨੇ ਦਾ ਸਮਾਂ ਲੱਗ ਜਾਵੇਗਾ ਅਤੇ ਪਹਿਲਾਂ ਤੋਂ ਘਰ-ਘਰ ਲੱਗੀਆਂ ਟੂਟੀਆਂ ਰਾਹੀਂ ਲੋਕਾਂ ਨੂੰ ਸ਼ੁੱਧ ਪੀਣਯੋਗ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪ੍ਰੋਜੈਕਟ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਸਖ਼ਤ ਘਾਲਣਾ-ਘਾਲ ਕੇ ਨੇਪਰੇ ਚਾੜ੍ਹਿਆ ਗਿਆ ਹੈ, ਜਦੋਂ ਕਿ ਇਸ ਪ੍ਰੋਜੈਕਟ ਸਬੰਧੀ ਨਗਰ ਕੌਸਲ ਜਗਰਾਉਂ ਦੀ ਮੀਟਿੰਗ ਵਿੱਚ ਮਤਾ ਪਾ ਕੇ ਪ੍ਰਵਾਨ ਕਰਨ ਲਈ ਨਗਰ ਕੌਸਲ ਵੱਲੋਂ ਟਾਲ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਵਿਧਾਇਕਾ ਦੀ ਬੇਨਤੀ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵੱਲੋਂ ਹਦਾਇਤ ਕਰਨ 'ਤੇ ਮਤਾ ਪਾਇਆ ਗਿਆ। ਜਦੋਂ ਕਿ ਇਸ ਪ੍ਰੋਜੈਕਟ ਵਿੱਚ ਨਗਰ ਕੌਂਸਲ ਜਗਰਾਉਂ ਦਾ ਇੱਕ ਵੀ ਪੈਸਾ ਖਰਚ ਨਹੀਂ ਹੋਣਾ ਅਤੇ ਕੇਵਲ ਪੰਜਾਬ ਸਰਕਾਰ ਨੇ ਹੀ ਸਾਰਾ ਪੈਸਾ ਖਰਚ ਕੀਤਾ ਜਾਣਾ ਹੈ।

ਜ਼ਿਕਰਯੋਗ ਹੈ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਸ਼ੁਰੂ ਹੋਣ ਜਾ ਰਹੇ ਇਸ 'ਅਮਰੂਤ 2.0' ਪ੍ਰੋਜੈਕਟ ਨਾਲ ਜਿੱਥੇ ਜਗਰਾਉਂ ਵਾਸੀਆਂ ਪੀਣਯੋਗ ਸ਼ੁੱਧ ਪਾਣੀ ਮਿਲੇਗਾ ਤੇ ਜਗਰਾਉਂ ਦੇ ਲੋਕ ਭਿਆਨਕ ਬਿਮਾਰੀਆਂ ਤੋਂ ਬਚ ਜਾਣਗੇ, ਉਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਵਰਦਾਨ ਸਾਬਿਤ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.