ਤਾਜਾ ਖਬਰਾਂ
.
ਬਟਾਲਾ- ਪੰਜਾਬ ਦੇ ਬਟਾਲਾ ਵਿੱਚ ਪੁਲਿਸਅਤੇ ਬਦਮਾਸ਼ਾਂ ਵਿਚਾਲੇ ਦੇਰ ਸ਼ਾਮ ਐਨਕਾਊਂਰ ਹੋਇਆ ਹੈ। ਜਿਸ 'ਚ ਪੁਲਿਸ ਦੀ ਕਾਰਵਾਈ ਦੌਰਾਨ ਰਣਜੀਤ ਸਿੰਘ ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਰਣਜੀਤ, ਪ੍ਰਭ ਦਾਸਵਾਲ ਅਤੇ ਬਲਵਿੰਦਰ ਡੋਨੀ ਦਾ ਕਰੀਬੀ ਸਾਥੀ ਹੈ ਅਤੇ ਕਈ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਹੈ।ਪੁਲਿਸ ਨੂੰ ਸੂਚਨਾ ਮਿਲਿਆ ਸਿੰਘ ਕਿ ਮੁਲਜ਼ਮ ਰਣਜੀਤ ਬਟਾਲਾ ਵਿਚ ਮੌਜੂਦ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੁਲਜ਼ਮ ਨੂੰ ਫੜਨ ਲਈ ਘੇਰਾ ਪਾ ਲਿਆ, ਜਿਸ ਤੋਂ ਬਾਅਦ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ 'ਤੇ ਗੋਲੀਬਾਰੀ ਕੀਤੀ, ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ ਤੇ ਪੁਲਿਸ ਦੀ ਗੋਲੀ ਨਾਲ ਦੋਸ਼ੀ ਜ਼ਖਮੀ ਹੋ ਗਿਆ। ਜਿਸਨੂੰ ਮੌਕੇ ਤੇ ਕਾਬੂ ਕਰਕੇ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰਵਾਈ ਦੌਰਾਨ ਪੁਲਿਸ ਮੁਲਾਜਮ ਵੀ ਜ਼ਖਮੀ, ਜਿਸਦੀ ਹਾਲਤ ਅਜੇ ਵੀ ਸਥਿਰ ਹੈ।
Get all latest content delivered to your email a few times a month.