ਤਾਜਾ ਖਬਰਾਂ
..
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੀਆਂ ਜਥੇਬੰਦਕ ਚੋਣਾਂ ਤਹਿਤ ਚੰਡੀਗੜ੍ਹ ਪ੍ਰਧਾਨ ਅਤੇ ਕੌਮੀ ਕਾਰਜਕਾਰਨੀ ਕਮੇਟੀ ਲਈ ਨਾਮਜ਼ਦਗੀ ਪ੍ਰਕਿਰਿਆ ਹੋਈ। ਵੀਰਵਾਰ ਨੂੰ ਭਾਜਪਾ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਇਹ ਪ੍ਰਕਿਰਿਆ ਪੂਰੀ ਕੀਤੀ ਗਈ। ਚੁਣੇ ਗਏ ਸੂਬਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਦੇ ਨਾਂ ਦਾ ਐਲਾਨ ਇੱਥੇ ਇਕ ਵੱਡੇ ਪ੍ਰੋਗਰਾਮ ਦੌਰਾਨ ਕੀਤਾ ਗਿਆ। ਉਨ੍ਹਾਂ ਨੂੰ ਬਿਨਾਂ ਮੁਕਾਬਲਾ ਸੂਬਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਦੌਰਾਨ ਸੰਜੇ ਟੰਡਨ ਅਤੇ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਰਾਸ਼ਟਰੀ ਪ੍ਰੀਸ਼ਦ ਮੈਂਬਰ ਚੁਣਿਆ ਗਿਆ। ਚੋਣ ਪ੍ਰਕਿਰਿਆ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਦੀ ਮੌਜੂਦਗੀ ਵਿੱਚ ਪੂਰੀ ਹੋਈ
ਜੰਮੂ-ਕਸ਼ਮੀਰ ਦੇ ਵਿਧਾਇਕ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਨਾ ਨੇ ਭਾਜਪਾ ਦੇ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਰੈਨਾ ਪੰਜਾਬ ਦੇ ਸੂਬਾ ਸਹਿ-ਇੰਚਾਰਜ ਵੀ ਹਨ।
ਵੀਰਵਾਰ ਨੂੰ ਭਾਜਪਾ ਦੇ ਚੰਡੀਗੜ੍ਹ ਮੁੱਖ ਦਫਤਰ ਵਿਖੇ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਲਈ ਜਤਿੰਦਰਪਾਲ ਮਲਹੋਤਰਾ ਦੇ ਨਾਂ ਦਾ ਰਸਮੀ ਐਲਾਨ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਟੇਜ 'ਤੇ ਹੀ ਚੋਣ ਅਧਿਕਾਰੀ ਰੈਨਾ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਦਵਿੰਦਰ ਸਿੰਘ ਬਬਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਾਰ.
Get all latest content delivered to your email a few times a month.