IMG-LOGO
ਹੋਮ ਰਾਸ਼ਟਰੀ: ਸੈਫ਼ ਅਲੀ ਖਾਨ 'ਤੇ ਹਮਲੇ ਦਾ ਇੱਕ ਸ਼ੱਕੀ ਹਿਰਾਸਤ 'ਚ,...

ਸੈਫ਼ ਅਲੀ ਖਾਨ 'ਤੇ ਹਮਲੇ ਦਾ ਇੱਕ ਸ਼ੱਕੀ ਹਿਰਾਸਤ 'ਚ, 33 ਘੰਟਿਆਂ ਬਾਅਦ ਮੁੰਬਈ ਪੁਲਿਸ ਦੇ ਹੱਥ ਵੱਡੀ ਕਾਮਯਾਬੀ

Admin User - Jan 17, 2025 12:38 PM
IMG

.

ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ 'ਤੇ ਉਨ੍ਹਾਂ ਦੇ ਆਲੀਸ਼ਾਨ ਅਪਾਰਟਮੈਂਟ 'ਚ ਚਾਕੂ ਨਾਲ ਕਈ ਵਾਰ ਹਮਲਾ ਦੇ ਮਾਮਲੇ 'ਚ ਇੱਕ ਨੂੰ ਫੜ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਸ਼ੱਕੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਹਮਲੇ ਦੇ 33 ਘੰਟੇ ਬਾਅਦ ਸਫਲਤਾ ਮਿਲੀ ਹੈ। ਇਸ ਤੋਂ ਪਹਿਲਾਂ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਮੁਲਜ਼ਮ ਨੂੰ ਆਖਰੀ ਵਾਰ ਬਾਂਦਰਾ ਰੇਲਵੇ ਸਟੇਸ਼ਨ 'ਤੇ ਦੇਖਿਆ ਗਿਆ ਸੀ। ਉਦੋਂ ਤੋਂ ਹੀ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਸਨ। ਅਧਿਕਾਰੀਆਂ ਨੇ ਕਿਹਾ ਸੀ ਕਿ ਮੁੰਬਈ ਪੁਲਿਸ ਨੇ ਘੁਸਪੈਠੀਏ ਦਾ ਪਤਾ ਲਗਾਉਣ ਅਤੇ ਗ੍ਰਿਫਤਾਰ ਕਰਨ ਲਈ 20 ਟੀਮਾਂ ਬਣਾਈਆਂ ਸਨ ਅਤੇ ਮੁਖਬਰਾਂ ਦੇ ਨੈਟਵਰਕ ਦੀ ਵਰਤੋਂ ਵੀ ਕਰ ਰਹੀ ਸੀ।

ਇੰਨਾ ਹੀ ਨਹੀਂ ਅਧਿਕਾਰੀ ਮੁਤਾਬਕ ਫੋਰੈਂਸਿਕ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਸੈਫ ਦੇ ਘਰ ਅਤੇ ਇਮਾਰਤ ਤੋਂ ਸਬੂਤ ਇਕੱਠੇ ਕੀਤੇ ਗਏ। ਹਮਲਾਵਰ ਦਾ ਪਤਾ ਲਗਾਉਣ ਲਈ ਮੁੰਬਈ 'ਚ ਕਈ ਥਾਵਾਂ 'ਤੇ ਤਲਾਸ਼ੀ ਵੀ ਲਈ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੱਸਿਆ ਸੀ ਕਿ ਉਸਦੇ ਘਰ ਦੇ ਅੰਦਰ ਜਾਂ ਬਾਹਰ ਕਿਤੇ ਵੀ ਸੀਸੀਟੀਵੀ ਕੈਮਰੇ ਨਹੀਂ ਸਨ। ਇਹੀ ਕਾਰਨ ਹੈ ਕਿ ਸ਼ੱਕੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ 'ਚ ਮੁਸ਼ਕਲ ਆ ਰਹੀ ਹੈ...ਖਾਸ ਕਰਕੇ ਘਰ ਦੇ ਅੰਦਰ ਕੀ ਹੋਇਆ, ਇਸ ਦਾ ਪਤਾ ਨਹੀਂ ਲੱਗ ਸਕਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.