ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 53ਵਾਂ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੰਬੰਧੀ ਜਾਂਚ ਲਈ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਮਾਹਿਰ ਡਾਕਟਰਾਂ ਦੀ ਟੀਮ ਪਹੁੰਚੀ ਹੈ। ਰਜਿੰਦਰਾ ਹਸਪਤਾਲ ਪਟਿਆਲਾ ਦੇ ਡਾਕਟਰਾਂ ਦੀ ਟੀਮ ਨਾਲ ਡਾਕਟਰ ਸਵੈਮਾਨ ਸਿੰਘ ਦੀ ਟੀਮ ਦੇ ਮਾਹਿਰ ਡਾਕਟਰ ਅਵਤਾਰ ਸਿੰਘ ਵੀ ਮੌਜੂਦ ਹਨ। ਇਸ ਦੌਰਾਨ ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੰਬੰਧੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਤੇ ਕੁਝ ਸੈਂਪਲ ਵੀ ਲਏ ਹਨ।
Get all latest content delivered to your email a few times a month.