IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਮੁਲਤਵੀ,...

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਮੁਲਤਵੀ, ਹੁਣ 20 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

Admin User - Jan 17, 2025 05:21 PM
IMG

ਚੰਡੀਗੜ੍ਹ- ਚੰਡੀਗੜ੍ਹ 'ਚ 24 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਈ। ਮੌਜੂਦਾ ਮੇਅਰ ਕੁਲਦੀਪ ਕੁਮਾਰ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਆਪਣਾ ਕਾਰਜਕਾਲ ਸਮੇਂ ਤੋਂ ਪਹਿਲਾਂ ਖਤਮ ਕਰਨ ਅਤੇ ਆਉਣ ਵਾਲੀਆਂ ਚੋਣਾਂ 'ਚ ਹੱਥ ਖੜ੍ਹੇ ਕਰਕੇ ਵੋਟਿੰਗ ਦੀ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ।

ਅੱਜ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ ਨੂੰ ਤੈਅ ਕੀਤੀ ਹੈ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੁੱਛਿਆ ਹੈ ਕਿ ਕੀ ਮੇਅਰ ਚੋਣਾਂ ਮੁਲਤਵੀ ਹੋ ਸਕਦੀਆਂ ਹਨ? ਅਦਾਲਤ ਨੇ ਪ੍ਰਸ਼ਾਸਨ ਨੂੰ ਇਸ ਬਾਰੇ ਸਪੱਸ਼ਟ ਨਿਰਦੇਸ਼ ਲਿਆਉਣ ਲਈ ਕਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.