ਤਾਜਾ ਖਬਰਾਂ
.
ਚੰਡੀਗੜ੍ਹ- ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਾਇਰ ਚੋਣ ਪਟੀਸ਼ਨ ’ਤੇ ਅੱਜ (17 ਜਨਵਰੀ) ਪੰਜਾਬ ਅਤੇ ਹਰਿਆਣਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਤੱਕ ਹਾਈ ਕੋਰਟ ਦਾ ਨੋਟਿਸ ਨਹੀਂ ਮਿਲਿਆ ਹੈ। ਜਦੋਂਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪਹਿਲਾਂ ਹੀ ਨੋਟਿਸ ਲੈਣ ਤੋਂ ਇਨਕਾਰ ਕਰ ਚੁੱਕਾ ਹੈ। ਅਜਿਹੇ 'ਚ ਹਾਈਕੋਰਟ ਨੇ ਹੁਣ ਨੋਟਿਸ ਜਾਰੀ ਕਰਨ ਲਈ ਹੋਰ ਵਿਕਲਪ ਤਲਾਸ਼ਣ ਦੇ ਹੁਕਮ ਦਿੱਤੇ ਹਨ। ਜਦਕਿ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਹੈ ਕਿ ਹੁਣ ਨੋਟਿਸ ਅਖਬਾਰਾਂ ਰਾਹੀਂ ਪ੍ਰਕਾਸ਼ਿਤ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨਕਰਤਾ ਦੇ ਵਕੀਲ ਐਡਵੋਕੇਟ ਰਾਹੁਲ ਆਦਿਆ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਵੀ ਤਿੰਨ ਵਾਰ ਨੋਟਿਸ ਭੇਜਿਆ ਗਿਆ ਸੀ, ਪਰ ਉਸਨੇ ਜਾਣਬੁੱਝ ਕੇ ਇਸਨੂੰ ਸਵੀਕਾਰ ਨਹੀਂ ਕੀਤਾ।ਇਸ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਹੁਣ ਇਹ ਨੋਟਿਸ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਨੋਟਿਸ ਬਾਰੇ ਜਾਣਕਾਰੀ ਹਰ ਹਾਲਤ ਵਿੱਚ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਣੀ ਚਾਹੀਦੀ ਹੈ।
ਵਿਕਰਮਜੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਹਾਈ ਕੋਰਟ ਵਿੱਚ ਚੋਣ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਸਿੰਘ ਦਾ ਮੈਨੀਫੈਸਟੋ ਗੁਰਦੁਆਰਾ ਸਾਹਿਬ ਤੋਂ ਜਾਰੀ ਕੀਤਾ ਗਿਆ। ਇਸ ਨੂੰ ਗਲਤ ਕਰਾਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪੁੱਜੇ ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਚੋਣ ਖਰਚੇ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਦੇ ਸਮਰਥਨ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਜਾਂਦੀਆਂ ਸਨ ਅਤੇ ਪੈਸਾ ਕਿੱਥੇ ਖਰਚ ਕੀਤਾ ਗਿਆ ਸੀ, ਇਹ ਵੀ ਨਹੀਂ ਦੱਸਿਆ ਗਿਆ ਹੈ। ਉਨ੍ਹਾਂ ਅੰਮ੍ਰਿਤਪਾਲ ਸਿੰਘ ’ਤੇ ਧਾਰਮਿਕ ਪਛਾਣ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਦਾ ਦੋਸ਼ ਹੈ।
Get all latest content delivered to your email a few times a month.