ਤਾਜਾ ਖਬਰਾਂ
ਨਵੀਂ ਦਿੱਲੀ- ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਭਲਕੇ ਸ਼ਨੀਵਾਰ 18 ਜਨਵਰੀ ਨੂੰ ਕੀਤਾ ਜਾਵੇਗਾ। ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਕਪਤਾਨ ਰੋਹਿਤ ਸ਼ਰਮਾ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਦੁਪਹਿਰ 12:30 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਇਹ ਜਾਣਕਾਰੀ ਬੀਸੀਸੀਆਈ ਨੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਹੰਮਦ ਸ਼ਮੀ ਦੀ ਟੀਮ 'ਚ ਵਾਪਸੀ ਹੋ ਸਕਦੀ ਹੈ। ਸੂਰਿਆ-ਸ਼ਾਰਦੁਲ ਬਾਹਰ ਹੋ ਸਕਦੇ ਹਨ। ਚੈਂਪੀਅਨਸ ਟਰਾਫੀ 19 ਫਰਵਰੀ ਤੋਂ 9 ਮਾਰਚ ਤੱਕ ਪਾਕਿਸਤਾਨ ਅਤੇ ਯੂਏਈ ਦੇ 4 ਸਥਾਨਾਂ 'ਤੇ ਹੋਣੀ ਹੈ। ਇਨ੍ਹਾਂ ਵਿੱਚ ਲਾਹੌਰ, ਕਰਾਚੀ, ਰਾਵਲਪਿੰਡੀ ਅਤੇ ਦੁਬਈ ਸ਼ਾਮਲ ਹਨ। ਭਾਰਤੀ ਟੀਮ ਦੇ ਸਾਰੇ ਮੈਚ ਦੁਬਈ ਵਿੱਚ ਖੇਡੇ ਜਾਣਗੇ।
Get all latest content delivered to your email a few times a month.