IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਲਾਓਸ ਵੇਇਤਨਾਮ ਦੇਸ਼ 'ਚ ਜੇਲ 'ਚ ਫਸੇ ਅੰਮ੍ਰਿਤਸਰ ਦੇ ਦੋ...

ਲਾਓਸ ਵੇਇਤਨਾਮ ਦੇਸ਼ 'ਚ ਜੇਲ 'ਚ ਫਸੇ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ਮਦਦ ਨਾਲ ਕਰਵਾਇਆ ਬਰੀ -ਧਾਲੀਵਾਲ

Admin User - Jan 18, 2025 05:32 PM
IMG

ਅੰਮ੍ਰਿਤਸਰ- ਰੋਜੀ ਰੋਟੀ ਖਾਤਰ ਵਿਦੇਸ਼ ਲਾਓਸ ਵੇਇਤਨਾਮ ਦੇਸ਼ ਵਿੱਚ ਗਏ ਅੰਮ੍ਰਿਤਸਰ ਦੇ ਦੋ ਨੌਜਵਾਨ ਉਥੇ ਰੈਸਟੋਰੈਂਟ ਵਿੱਚ ਕੰਮ ਕਰਦੇ ਸਨ ਅਤੇ ਰੈਸਟੋਰੈਂਟ ਵਿੱਚ ਡਰਿੰਕ ਦੇ ਵਿੱਚ ਕੁਝ ਜਹਿਰੀਲਾ ਪਦਾਰਥ ਹੋਣ ਕਰਕੇ ਉਥੇ ਕੁਝ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਰੈਸਟੋਰੈਂਟ ਮਾਲਿਕ ਸਮੇਤ ਅੰਮ੍ਰਿਤਸਰ ਦੇ ਦੋਨਾਂ ਨੌਜਵਾਨਾਂ ਨੂੰ ਜੇਲ ਜਾਣਾ ਪਿਆ ਜਿਸ ਤੋਂ ਬਾਅਦ ਅਮਨਦੀਪ ਸਿੰਘ ਅਤੇ ਕਰਨ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਨਾਲ ਸੰਪਰਕ ਕੀਤਾ ਅਤੇ ਫਿਰ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਦੋਨਾਂ ਨੂੰ ਨੌਜਵਾਨਾਂ ਨੂੰ ਜੇਲ ਚੋਂ ਬਰੀ ਕਰਵਾਇਆ ਗਿਆ ਅਤੇ ਜਿਸ ਤੋਂ ਬਾਅਦ ਅੱਜ ਅਮਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਅਤੇ ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰੋਜੀ ਰੋਟੀ ਖਾਤਰ ਵਿਦੇਸ਼ ਗਏ ਅੰਮ੍ਰਿਤਸਰ ਦੇ ਦੋ ਨੌਜਵਾਨ ਉਥੇ ਰੈਸਟੋਰੈਂਟ ਦੇ ਵਿੱਚ ਕੁਝ ਹੋਈ ਲੋਕਾਂ ਦੀ ਮੌਤ ਦੇ ਮਾਮਲੇ ਦੇ ਵਿੱਚ ਫਸ ਗਏ ਅਤੇ ਇਹਨਾਂ ਨੂੰ ਵੀ ਜੇਲ ਜਾਣਾ ਪਿਆ ਅਤੇ ਬਾਅਦ ਵਿੱਚ ਸਾਡੇ ਵੱਲੋਂ ਭਾਰਤੀ ਐਬੈਸੀ ਨਾਲ ਸੰਪਰਕ ਕਰਕੇ ਇਹਨਾਂ ਨੌਜਵਾਨਾਂ ਨੂੰ ਬਰੀ ਕਰਵਾਇਆ ਅਤੇ ਹੁਣ ਪਰਿਵਾਰ ਵੀ ਖੁਸ਼ ਹੈ ਤੇ ਦੋਨੇ ਨੌਜਵਾਨ ਵੀ ਜਲਦ ਹੀ ਭਾਰਤ ਵਾਪਸ ਆਣਗੇ ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਅਗਰ ਨੌਜਵਾਨਾਂ ਨੂੰ ਭਾਰਤ ਵਾਪਸ ਆਉਣ ਜੋ ਵੀ ਕੋਈ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ ਤਾਂ ਪੰਜਾਬ ਸਰਕਾਰ ਤਾਂ ਵੀ ਇਹਨਾਂ ਦੀ ਮਦਦ ਲਈ ਇਹਨਾਂ ਦੇ ਨਾਲ ਖੜੀ ਹੈ।

ਦੂਜੇ ਪਾਸੇ ਅਮਨਦੀਪ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਕਿਹਾ ਕਿ ਸਾਡਾ ਬੇਟਾ ਵਿਦੇਸ਼ ਦੇ ਵਿੱਚ ਇੱਕ ਰੈਸਟੋਰੈਂਟ ਦੇ ਵਿੱਚ ਫਸ ਗਿਆ ਸੀ ਅਤੇ ਉਸਦਾ ਦੋਸਤ ਵੀ ਉਸ ਦੇ ਨਾਲ ਫਸ ਗਿਆ ਸੀ ਸਾਡੇ ਵੱਲੋਂ ਕੈਪਟਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹੁਣਾਂ ਨਾਲ ਸੰਪਰਕ ਕੀਤਾ ਗਿਆ ਅਤੇ ਹੁਣ ਸਾਡੇ ਬੇਟੇ ਉਥੋਂ ਕੇਸ ਜੋ ਬਰੀ ਹੋ ਕੇ ਹਨ ਜਿਸ ਦੇ ਲਈ ਅਸੀਂ ਪੰਜਾਬ ਸਰਕਾਰ ਦਾ ਵੀ ਧੰਨਵਾਦ ਕਰਦੇ ਹਾਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.