ਤਾਜਾ ਖਬਰਾਂ
ਮਾਲੇਰਕੋਟਲਾ,18 ਜਨਵਰੀ (ਭੁਪਿੰਦਰ ਗਿੱਲ)-ਡੀ.ਜੀ.ਪੀ. ਪੰਜਾਬ, ਗੌਰਵ ਯਾਦਵ ਦੀ ਰਹਿਨੁਮਾਈ ਵਿੱਚ ਚੱਲ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਮਾਲੇਰਕੋਟਲਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਅਤੇ ਉਨਾਂ ਦੀ ਟੀਮ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅੱਜ ਸਬ-ਡਵੀਜ਼ਨ ਅਮਰਗੜ੍ਹ ਵਿੱਚ ਕਬੱਡੀ ਟੂਰਨਾਮੈਂਟ ਅਤੇ ਸਬ-ਡਵੀਜ਼ਨ ਮਾਲੇਰਕੋਟਲਾ ਵਿੱਚ ਅਲ-ਕੋਸਰ ਫੁੱਟਬਾਲ ਕਲੱਬ ਕਿਲ੍ਹਾ ਰਹਿਮਤਗੜ੍ਹ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।
ਇਸ ਮੁਹਿੰਮ ਦਾ ਮਕਸਦ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਉਣ ਪ੍ਰਤੀ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਨਸ਼ਿਆਂ ਦੇ ਖਤਰੇ ਤੋਂ ਬਚਾਉਣਾ ਹੈ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਸੋਚ ਪੈਦਾ ਕਰਨਾ ਅਤੇ ਉਹਨਾਂ ਦੇ ਸ਼ਾਰੀਰਿਕ ਅਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਇਸ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ। ਟੂਰਨਾਮੈਂਟ ਵਿੱਚ ਨੌਜਵਾਨਾਂ ਦੇ ਜੋਸ਼ ਅਤੇ ਹੁਨਰ ਨੇ ਸਮਾਜ ਵਿੱਚ ਨਵੀਂ ਰੌਸ਼ਨੀ ਪੈਦਾ ਕੀਤੀ ਹੈ।
ਇਸ ਮੌਕੇ ਸ੍ਰੀਮਤੀ ਸਵਨਜੀਤ ਕੌਰ ਐਸ ਪੀ (ਹੈੱਡਕੁਆਟਰ) ਡੀ ਐਸ ਪੀ ਮਾਲੇਰਕੋਟਲਾ ਕੁਲਦੀਪ ਸਿੰਘ ਡੀ ਐਸ ਪੀ ਮਾਨਵਜੀਤ ਸਿੰਘ ਸਿੱਧੂ ਡੀ ਐਸ ਪੀ ਰਣਜੀਤ ਸਿੰਘ ਐਸ ਐਚ ਓ ਸੁਰਿੰਦਰ ਕੁਮਾਰ ਭੱਲਾ ਇੰਸਪੈਕਟਰ ਸਿਕੰਦਰ ਸਿੰਘ ਚੀਮਾ ਹਾਜ਼ਰ ਸਨ।
Get all latest content delivered to your email a few times a month.