ਤਾਜਾ ਖਬਰਾਂ
ਚੰਡੀਗੜ੍ਹ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਵਿਚਾਲੇ ਵੋਟਰਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਭਾਵੇਂ ਇਹ ਚੋਣਾਂ ਕੁੱਲ 40 ਵਾਰਡਾਂ ਵਿੱਚ ਹੋਣੀਆਂ ਸਨ, ਪਰ ਇੱਕ ਵਾਰਡ ਤੋਂ ਮੈਂਬਰ ਬਿਨਾਂ ਮੁਕਾਬਲਾ ਚੁਣੇ ਗਏ ਹਨ, ਜਿਸ ਕਰਕੇ ਹੁਣ ਸਿਰਫ਼ 39 ਵਾਰਡਾਂ ਵਿੱਚ ਹੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਵਿੱਚ ਕੁੱਲ 164 ਉਮੀਦਵਾਰ ਮੈਦਾਨ ਵਿੱਚ ਹਨ। ਕੁੱਲ 3.50 ਲੱਖ ਵੋਟਰ ਹਨ। ਚੋਣਾਂ ਦੌਰਾਨ ਸੁਰੱਖਿਆ ਲਈ ਡੇਢ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
Get all latest content delivered to your email a few times a month.