IMG-LOGO
ਹੋਮ ਪੰਜਾਬ: ਦਵਾਈਆਂ ਨਾਲ ਡੱਲੇਵਾਲ ਨੂੰ 14 ਫਰਵਰੀ ਤੱਕ ਜਿਉਂਦਾ ਰੱਖਣਾ ਮੁਸ਼ਕਿਲ:...

ਦਵਾਈਆਂ ਨਾਲ ਡੱਲੇਵਾਲ ਨੂੰ 14 ਫਰਵਰੀ ਤੱਕ ਜਿਉਂਦਾ ਰੱਖਣਾ ਮੁਸ਼ਕਿਲ: ਡਾ. ਸਵੈਮਾਣ ਸਿੰਘ

Admin User - Jan 19, 2025 12:12 PM
IMG

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ 'ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।

ਇਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗਲੂਕੋਜ਼ ਲਗਾਇਆ ਗਿਆ। ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ। ਇਸ ਦੇ ਨਾਲ ਹੀ ਡਾ. ਸਵੈਮਾਣ ਸਿੰਘ ਨੇ ਕਿਹਾ ਹੈ ਕਿ ਦਵਾਈਆਂ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਦਵਾਈਆਂ ਨਾਲ 14 ਫਰਵਰੀ ਤੱਕ ਜਿਉਂਦਾ ਰੱਖਣਾ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਡੱਲੇਵਾਲ ਤੇ ਹੋਰ ਕਿਸਾਨਾਂ ਨੂੰ ਕੇਂਦਰ ਦੀਆਂ ਚਾਲਾਂ ਵਿਚ ਨਹੀਂ ਆਉਣਾ ਚਾਹੀਦਾ।

ਇਸ ਦੇ ਨਾਲ ਹੀ ਡਾਕਟਰਾਂ ਨੇ ਕਿਹਾ ਹੈ ਕਿ ਡੱਲੇਵਾਲ 14 ਫਰਵਰੀ ਤੱਕ ਡਾਕਟਰੀ ਸਹਾਇਤਾ 'ਤੇ ਨਹੀਂ ਬਚ ਸਕਦਾ। ਜਿਸ 'ਤੇ ਕਿਸਾਨ ਆਗੂ ਕਾਕਾ ਸਿੰਘ ਕੋਕੜਾ ਨੇ ਕਿਹਾ ਕਿ ਹੁਣ ਡੱਲੇਵਾਲ 'ਤੇ ਮੈਡੀਕਲ ਕਰਵਾਉਣ ਅਤੇ ਮਰਨ ਵਰਤ ਖਤਮ ਕਰਨ ਲਈ ਦਬਾਅ ਪਾਇਆ ਜਾਵੇਗਾ |

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.