ਤਾਜਾ ਖਬਰਾਂ
ਚੰਡੀਗੜ੍ਹ- ਕਿਸਾਨਾਂ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਨੌਰੀ ਬਾਰਡਰ 'ਤੇ 121 ਕਿਸਾਨਾਂ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਫ਼ੈਸਲਾ ਕੇਂਦਰ ਦਾ ਪ੍ਰਪੋਜ਼ਲ ਮਿਲਣ ਤੋਂ ਬਾਅਦ ਲਿਆ ਹੈ।ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ । ਡੱਲੇਵਾਲ ਦੀ ਮੈਡੀਕਲ ਟ੍ਰੀਟਮੇਂਟ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ 'ਤੇ ਹਨ।
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਠੀਕ ਨਹੀਂ ਹੈ। ਹੁਣ ਉਹ ਡਾਕਟਰੀ ਸਹਾਇਤਾ ਲੈਣ ਲਈ ਰਾਜ਼ੀ ਹੋ ਗਏ ਹਨ, ਪਰ ਉਨ੍ਹਾਂ ਦਾ ਮਰਨ ਵਰਤ ਖ਼ਤਮ ਨਹੀਂ ਹੋਵੇਗਾ
Get all latest content delivered to your email a few times a month.