ਤਾਜਾ ਖਬਰਾਂ
ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸ੍ਰੀ ਗੋਗੀ ਨੂੰ ਉਨ੍ਹਾਂ ਦੀ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ।
ਆਪਣੇ ਸੰਬੋਧਨ ਵਿੱਚ, ਉਨ੍ਹਾਂ ਕਿਹਾ ਕਿ ਵਿਧਾਇਕ ਗੋਗੀ ਸਮਾਜ ਲਈ ਪ੍ਰੇਰਨਾ ਦੇ ਸਰੋਤ ਸਨ। ਉਨ੍ਹਾਂ ਕਿਹਾ ਕਿ ਵਿਧਾਇਕ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ 'ਤੇ ਇੱਥੇ ਇਕੱਠੇ ਹੋਏ ਹਰ ਵਰਗ ਦੇ ਲੋਕਾਂ ਦੀ ਮੌਜੂਦਗੀ ਦਰਸਾਉਂਦੀ ਹੈ ਕਿ ਖੇਤਰ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਗੋਗੀ ਇੱਕ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਸਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਬਹੁਤ ਵੱਡਾ ਨਿੱਜੀ ਨੁਕਸਾਨ ਦੇ ਨਾਲ ਨਾਲ ਆਮ ਆਦਮੀ ਪਾਰਟੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਇੱਕ ਵਚਨਬੱਧ ਸਿਪਾਹੀ ਸਨ।
ਪਰਿਵਾਰ ਵੱਲੋਂ, ਵਿਧਾਇਕ ਗੋਗੀ ਦੇ ਪੁੱਤਰ ਸਵਰਾਜ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਲਈ ਸਾਰਿਆਂ ਦਾ ਧੰਨਵਾਦ ਕੀਤਾ।
Get all latest content delivered to your email a few times a month.