IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ,...

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ, ਜਾਣੋਂ ਕਦੋਂ ਮਿਲੇਗੀ ਧੁੰਦ ਤੋਂ ਰਾਹਤ

Admin User - Jan 20, 2025 10:02 AM
IMG

ਚੰਡੀਗੜ੍ਹ ਅਤੇ ਪੰਜਾਬ ਦੇ ਵਧੇਰੇ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਦਾ ਜ਼ੋਰ ਦੇਖਣ ਨੂੰ ਮਿਲ ਰਿਹਾ ਸੀ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਸੀ ਪਰ ਸੋਮਵਾਰ ਤੋਂ ਪੰਜਾਬ ਦੇ ਮੌਸਮ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ, ਜੋ ਕਿ ਜਨਤਾ ਲਈ ਰਾਹਤ ਭਰਿਆ ਰਹੇਗਾ। ਐਤਵਾਰ ਨੂੰ ਸੂਬੇ ਦੇ ਇਲਾਕਿਆਂ ’ਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 13.7 ਡਿਗਰੀ ਦਰਜ ਕੀਤਾ ਗਿਆ। ਸੰਭਾਵੀ ਘੱਟੋ-ਘੱਟ ਤਾਪਮਾਨ 8.9 ਅਤੇ ਸੰਭਾਵੀ ਵੱਧ ਤੋਂ ਵੱਧ ਤਾਪਮਾਨ 16.3 ਹੋਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 20 ਤੋਂ 23 ਜਨਵਰੀ ਤੱਕ ਮੌਸਮ ਵਿਚ ਸੁਧਾਰ ਹੋਵੇਗਾ ਅਤੇ ਧੁੰਦ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਹਵਾਵਾਂ ਦਾ ਰੁਖ਼ ਬਦਲਣ ਨਾਲ ਖੁਸ਼ਕ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਨਾਲ ਸਰਦੀ ਤੋਂ ਰਾਹਤ ਮਿਲੇਗੀ।
ਐਤਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 4.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਮੋਹਾਲੀ ਵਿਚ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ, ਜੋ ਮੌਸਮ ਦੇ ਲਿਹਾਜ਼ ਨਾਲ ਮਾਮੂਲੀ ਗਰਮੀ ਦਾ ਸੰਕੇਤ ਦਿੰਦਾ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿਚ ਇਹ ਵਾਧਾ ਸਰਦੀਆਂ ਦੇ ਅੰਤ ਦਾ ਸੰਕੇਤ ਦੇ ਸਕਦਾ ਹੈ। ਆਉਣ ਵਾਲੇ ਦਿਨਾਂ ’ਚ ਵੀ ਤਾਪਮਾਨ ਆਮ ਨਾਲੋਂ ਬਿਹਤਰ ਬਣਿਆ ਰਹਿ ਸਕਦਾ ਹੈ। ਹਾਲਾਂਕਿ, ਸਵੇਰ ਅਤੇ ਰਾਤ ਸਮੇਂ ਠੰਢਕ ਬਣੀ ਰਹਿ ਸਕਦੀ ਹੈ। ਸੋਮਵਾਰ ਤੋਂ ਸੁਧਾਰ ਹੋਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿਚ ਵਾਧਾ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.