ਤਾਜਾ ਖਬਰਾਂ
ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਦੇ ਸੱਦੇ ਨਾਲ ਲਾਹੌਰ ਵਿਖੇ ਹੋਣ ਵਾਲੀ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ ਹੋ ਗਈ। ਕਾਨਫਰੰਸ ਦੇ ਮੁੱਖ ਪ੍ਰਬੰਧਕ ਅਤੇ ਪਾਕਿਸਤਾਨ ਦੇ ਸਾਬਕਾ ਵਜ਼ੀਰ ਫ਼ਖਰ ਜ਼ਮਾਨ ਨੇ ਕਾਨਫਰੰਸ ਦੇ ਉਦਘਾਟਨੀ ਸੰਬੋਧਨ ਵਿੱਚ ਕਿਹਾ ਕਿ ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ ਹੈ, ਇਸ ਲਈ ਅਜਿਹੇ ਉਪਰਾਲੇ ਪੰਜਾਬੀਆਂ ਦੀ ਅਲਖ ਜਗਾਉਣ ਵਿੱਚ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਵਿੱਚ ਸਾਡੇ ਉਪਰਾਲਿਆਂ ਦੁਨੀਆਂ ਭਰ ਵਿੱਚ ਰਹਿੰਦੇ ਪੰਜਾਬੀਆਂ ਨੂੰ ਇੱਕ ਮੰਚ ਉਤੇ ਇਕੱਠਾ ਕਰਨ ਵਿੱਚ ਸਫਲ ਹੋਏ ਹਾਂ।
Get all latest content delivered to your email a few times a month.