ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ਦੇ ਕਿਸਾਨਾਂ ਦਾ ਜੱਥਾ ਭਲਕੇ ਦਿੱਲੀ ਨਹੀਂ ਜਾਣਗੇ। ਸੋਮਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਸਰਹੱਦ 'ਤੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਦਿੱਲੀ ਵੱਲ ਮਾਰਚ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 14 ਫਰਵਰੀ ਤੋਂ ਪਹਿਲਾਂ ਮੀਟਿੰਗ ਕਰਨੀ ਚਾਹੀਦੀ ਹੈ। ਇਹ ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਸਵੇਰੇ ਪੰਧੇਰ ਨੇ ਕਿਹਾ ਸੀ ਕਿ ਉਹ ਦਿੱਲੀ ਜਾਣਗੇ। ਕੇਂਦਰ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਕੇਂਦਰ ਨੇ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਲਈ ਸੱਦਿਆ ਹੈ।
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ (20 ਜਨਵਰੀ) ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਗਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਹਾਲਾਂਕਿ, ਕੇਂਦਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਕਿਹਾ ਕਿ ਘੇਰਾਓ ਕਰਨ ਦੀ ਬਜਾਏ, ਸਾਰੇ ਕਿਸਾਨਾਂ ਨੂੰ ਈ-ਮੇਲ ਰਾਹੀਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਭੇਜਣੇ ਚਾਹੀਦੇ ਹਨ। 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।
ਐਸਕੇਐਮ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਸੀ ਕਿ ਸੰਸਦ ਮੈਂਬਰਾਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਕਿਸਾਨਾਂ ਨਾਲ ਜਲਦੀ ਗੱਲਬਾਤ ਸ਼ੁਰੂ ਹੋ ਸਕੇ।
Get all latest content delivered to your email a few times a month.