ਤਾਜਾ ਖਬਰਾਂ
ਚੰਡੀਗੜ੍ਹ- ਚੰਡੀਗੜ੍ਹ ਵਿੱਚ ਮੇਅਰ ਦੀਆਂ ਚੋਣਾਂ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਮੇਅਰ ਦੀ ਚੋਣ ਦੀ ਮਿਤੀ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਚੋਣਾਂ ਦੀ ਤਰੀਕ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਤੇ ਚੋਣਾਂ ਦੀ ਤਰੀਕ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਦੱਸ ਦੇਈਏ ਕਿ ਅਦਾਲਤ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਨ੍ਹਾਂ ਵਿੱਚੋਂ ਇੱਕ ਚੋਣ ਤਰੀਕ ਸਬੰਧੀ ਸੀ। ਮੇਅਰ ਕੁਲਦੀਪ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਫਰਵਰੀ ਤੱਕ ਹੈ। ਪਰ ਪਹਿਲਾਂ ਚੋਣਾਂ ਕਰਵਾ ਕੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਚੋਣਾਂ 29 ਤਰੀਕ ਤੱਕ ਮੁਲਤਵੀ ਕਰ ਦਿੱਤੀਆਂ ਹਨ। ਹੁਣ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਜਾਣਗੇ।
ਭਾਜਪਾ ਨੇ ਕਿਹਾ- ਹਾਈ ਕੋਰਟ ਦੇ ਹੁਕਮ ਦੀ ਕਾਪੀ ਅਜੇ ਨਹੀਂ ਆਈ ਹੈ
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਹਾਲਾਂਕਿ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਅਜੇ ਤੱਕ ਨਹੀਂ ਆਈ ਹੈ। ਹੁਣ ਵਕੀਲ ਨੇ ਦੱਸਿਆ ਹੈ ਕਿ ਚੋਣਾਂ 24 ਦੀ ਬਜਾਏ 29 ਤਰੀਕ ਤੋਂ ਬਾਅਦ ਕਰਵਾਈਆਂ ਜਾਣਗੀਆਂ।
Get all latest content delivered to your email a few times a month.