ਤਾਜਾ ਖਬਰਾਂ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਿਪਬਲਿਕਨ ਪਾਰਟੀ ਦੇ ਨੇਤਾ ਡੋਨਾਲਡ ਟਰੰਪ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਟਵੀਟਰ( 'ਤੇ ਇੱਕ ਪੋਸਟ ਵਿੱਚ ਕਿਹਾ, "ਪਿਆਰੇ ਦੋਸਤ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਇਤਿਹਾਸਕ ਸਹੁੰ ਚੁੱਕਣ 'ਤੇ ਵਧਾਈਆਂ।" ਮੈਂ ਇੱਕ ਵਾਰ ਫਿਰ ਸਾਡੇ ਦੋਵਾਂ ਦੇਸ਼ਾਂ ਦੇ ਹਿੱਤ ਲਈ ਅਤੇ ਦੁਨੀਆ ਲਈ ਇੱਕ ਬਿਹਤਰ ਭਵਿੱਖ ਬਣਾਉਣ ਲਈ ਇਕੱਠੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਤੁਹਾਡੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ।
Get all latest content delivered to your email a few times a month.