ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਦੇ ਡਾਕਟਰਾਂ ਦੀ ਤਨਖਾਹ ਵਾਧੇ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ।ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਕਟਰਾਂ ਦੀਆਂ ਤਨਖਾਹਾਂ ਤਿੰਨ ਪੜਾਵਾਂ ਵਿਚ ਵਧਣਗੀਆਂ। ਨਿਯੁਕਤੀ ਦੇ ਸਮੇਂ ਤਨਖਾਹ 56,100 ਰੁਪਏ, 5 ਸਾਲ ਦੀ ਨੌਕਰੀ ਤੋਂ ਬਾਅਦ 67,400 ਅਤੇ 15 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਤਨਖ਼ਾਹ 1.22 ਲੱਖ ਰੁਪਏ ਹੋਵੇਗੀ। ਵਿੱਤ ਵਿਭਾਗ ਨੇ ਬੀਤੇ ਦਿਨ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਵਿਭਾਗ ਨੇ ਡਾਕਟਰਾਂ ਲਈ 24 ਘੰਟੇ ਸੁਰੱਖਿਆ ਦੀ ਮੰਗ ਸੰਬੰਧੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨਾਲ ਇਕ ਖਰੜਾ ਵੀ ਸਾਂਝਾ ਕੀਤਾ ਹੈ, ਜਿਸ ਦੇ ਤਹਿਤ ਹਸਪਤਾਲਾਂ ਵਿਚ ਖ਼ਾਸ ਕਰ ਮਹਿਲਾ ਡਾਕਟਰਾਂ ਦੀ ਸੁਰੱਖਿਆ ਲਈ ਗਾਰਡ ਤਾਇਨਾਤ ਕੀਤੇ ਜਾਣਗੇ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਵਲੋਂ ਆਪਣੀ ਮੁੱਖ ਮੰਗ ਪੂਰੀ ਕਰਨ ਤੋਂ ਬਾਅਦ ਹੜਤਾਲ ਕਰਨ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ।
Get all latest content delivered to your email a few times a month.