ਤਾਜਾ ਖਬਰਾਂ
ਬਠਿੰਡਾ- ਬਠਿੰਡਾ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਸ਼ਹਿਰ ਭਗਤਾ ਭਾਈ ਵਿਖੇ ਅੱਜ ਸਵੇਰੇ ਸੈਰ ਕਰ ਰਹੇ ਪਤੀ ਪਤਨੀ ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਦੌਰਾਨ ਇੱਕ ਗੋਲੀ ਲੜਕੀ ਦੀ ਲੱਤ ਤੇ ਲੱਗੀ ਹੈ, ਜਿਸ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 9 ਵਜੇ ਦੀ ਹੈ ਜਦੋਂ ਲੜਕੀ ਹਰਪ੍ਰੀਤ ਕੌਰ ਆਪਣੇ ਪਤੀ ਅਰਸ਼ਦੀਪ ਸਿੰਘ ਵਾਸੀ ਭਗਤਾ ਭਾਈ ਨਾਲ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੈਰ ਕਰ ਰਹੀ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਹਰਪ੍ਰੀਤ ਕੌਰ ਦੀ ਲੱਤ ਵਿੱਚ ਲੱਗੀ।ਇਸ ਤੋਂ ਬਾਅਦ ਹਰਪ੍ਰੀਤ ਕੌਰ ਨੂੰ ਭਗਤਾ ਭਾਈ ਦੇ ਹਸਪਤਾਲ ਲਜਾਇਆ ਗਿਆ ਜਿੱਥੋਂ ਉਸ ਨੂੰ ਅੱਗੇ ਬਠਿੰਡਾ ਭੇਜ ਦਿੱਤਾ ਹੈ । ਭਗਤਾ ਭਾਈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੇ ਤੌਰ ਤੇ ਹਾਸਿਲ ਹੋਈ ਜਾਣਕਾਰੀ ਮੁਤਾਬਕ ਦੋਵਾਂ ਦਾ ਦੋ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆ ਦੀ ਜਾਂਚ 'ਚ ਜੁੱਟ ਗਈ ਹੈ।
Get all latest content delivered to your email a few times a month.