ਤਾਜਾ ਖਬਰਾਂ
ਮੋਹਾਲੀ 21 ਜਨਵਰੀ- ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਦੇ ਵੱਲੋਂ ਅਮਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ, ਯਾਦਗਾਰੀ ਪੰਮੇ ਸੁਹਾਨੇ ਦੀ ਯਾਦ ਨੂੰ ਸਮਰਪਿਤ 28ਵਾਂ ਕਬੱਡੀ ਕੱਪ ਕਰਵਾਇਆ ਗਿਆ, ਕਬੱਡੀ ਕੱਪ ਦੇ ਦੌਰਾਨ ਇੱਕ ਪਿੰਡ ਓਪਨ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਜਦਕਿ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਇਨਾਮ ਦਿੱਤੇ ਗਏ, ਜਦਕਿ ਇੱਕ ਪਿੰਡ ਓਪਨ ਦੇ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਬੁਲਟ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਗਏ। 18,19 ਅਤੇ 20 ਜਨਵਰੀ ਨੂੰ ਕਰਵਾਏ ਗਏ ਇਸ ਕਬੱਡੀ ਕੱਪ ਦੇ ਵਿੱਚ ਵੱਡੀ ਗਿਣਤੀ ਵਿੱਚੋਂ ਪੰਜਾਬ ਭਰ ਵਿੱਚੋਂ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ, ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਖੇਡ ਜਗਤ ਵਿੱਚ ਸੁਧਾਰਨਾਤਮਕ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੰਮਾਂ ਦੇ ਚਲਦਿਆਂ ਪੰਜਾਬ ਦੀ ਜਵਾਨੀ ਨਸ਼ਿਆਂ ਵਿੱਚ ਗਰਕ ਹੋ ਗਈ ਸੀ, ਉਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੀਹ ਤੇ ਲਿਆਂਦਾ ਜਾ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡ ਮੈਦਾਨ ਵਿੱਚ ਸਮਾਂ ਬਿਤਾਉਣਾ ਵਧੇਰੇ ਪਸੰਦ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਵੱਲੋਂ ਜਿੱਥੇ ਖਿਡਾਰੀਆਂ ਨੂੰ ਖੇਡ ਲਈ ਲੋੜੀਂਦੇ ਸਮਾਨ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ, ਉੱਥੇ ਖੇਡ ਸੰਸਥਾਵਾਂ ਜਿਹੜੇ ਖਿਡਾਰੀਆਂ ਨੂੰ ਖੇਡ ਪ੍ਰਤਿਮਾ ਦਾ ਪ੍ਰਗਟਾਵਾ ਕਰਨ ਲਈ ਪਲੇਟਫਾਰਮ ਟੂਰਨਾਮੈਂਟ ਦੇ ਰੂਪ ਵਿੱਚ ਉਪਲਬਧ ਕਰਵਾਉਂਦੇ ਹਨ। ਉਹਨਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਤਸਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤੁਸੀਂ ਵੇਖਦੇ ਹੋ ਕਿ ਹਰ ਮਹੀਨੇ, ਹਰ ਦਿਨ ਅਤੇ ਹਰ ਅਹਿਮ ਮੌਕਿਆਂ ਦੇ ਵਿੱਚ ਪੰਜਾਬ ਭਰ ਵਿੱਚ ਕਿਤੇ ਨਾ ਕਿਤੇ ਕੋਈ ਨਾ ਕੋਈ ਟੂਰਨਾਮੈਂਟ ਚੱਲ ਰਿਹਾ ਹੁੰਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਉਹ ਕਦੇ ਵੀ ਦੇਣਾ ਨਹੀਂ ਦੇ ਸਕਦੇ, ਜਿਨਾਂ ਨੇ ਏਡੇ ਵੱਡੇ ਅੰਤਰ ਨਾਲ ਜਿਤਾ ਕੇ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਹੈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਬੈਦਵਾਨ ਸਪੋਰਟਸ ਕਲੱਬ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਅਵਤਾਰ ਮੌਲੀ,ਹਰਮੇਸ਼ ਕੁੰਬੜਾ,ਗੁਰਪ੍ਰੀਤ ਕੁਰੜਾ,ਜਗਵਿੰਦਰ ਧਾਲੀਵਾਲ,ਸਨੀ, ਤਰਲੋਚਨ ਮਟੌਰ,ਬਲਜੀਤ ਸਿੰਘ ਵਿੱਕੀ,ਧਰਮਪ੍ਰੀਤ ਸਿੰਘ,ਜਸਪਾਲ ਮਟੌਰ,ਤਰਲੋਚਨ ਸਿੰਘ ਸਰਪੰਚ ਕੈਲੋ ਅਤੇ ਪ੍ਰਗਟ ਸਿੰਘ ਹਾਜ਼ਰ ਸਨ।
Get all latest content delivered to your email a few times a month.