ਤਾਜਾ ਖਬਰਾਂ
ਨਵੀਂ ਦਿੱਲੀ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ 'ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਸਧਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਕਹਿੰਦੇ ਹਨ ਕਿ ਭਾਜਪਾ ਨੇ 'ਆਪ' ਦੇ ਸੰਕਲਪ ਪੱਤਰ ਦੀ ਨਕਲ ਕੀਤੀ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸੰਕਲਪ ਪੱਤਰ ਦੀ ਨਕਲ ਕਰਕੇ ਤਿਹਾੜ ਜੇਲ੍ਹ ਨਹੀਂ ਜਾਣਾ ਚਾਹੁੰਦੇ।ਸੈਣੀ ਨੇ ਅਗੇ ਕਿਹਾ ਕਿ ਪਿਛਲੇ 10 ਸਾਲਾਂ 'ਚ ਕੇਜਰੀਵਾਲ ਨੇ ਗਰੀਬ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਦਿੱਲੀ ਦੇ ਲੋਕ 5 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ। 8 ਫਰਵਰੀ ਨੂੰ ਦਿੱਲੀ ਵਿੱਚ ਕਮਲ ਦੇ ਫੁੱਲ ਦੀ ਸਰਕਾਰ ਬਣੇਗੀ।
Get all latest content delivered to your email a few times a month.